ਲੁਧਿਆਣਾ ਤੋਂ ਸਨਸਨੀਖੇਜ਼ ਖ਼ਬਰ : ਆਟੋ 'ਚੋਂ ਮਿਲੀ ਜਵਾਨ ਮੁੰਡੇ ਦੀ ਲਾਸ਼, ਔਰਤ ਨਾਲ ਸੀ ਰਿਲੇਸ਼ਨ 'ਚ

Thursday, Aug 31, 2023 - 03:53 PM (IST)

ਲੁਧਿਆਣਾ ਤੋਂ ਸਨਸਨੀਖੇਜ਼ ਖ਼ਬਰ : ਆਟੋ 'ਚੋਂ ਮਿਲੀ ਜਵਾਨ ਮੁੰਡੇ ਦੀ ਲਾਸ਼, ਔਰਤ ਨਾਲ ਸੀ ਰਿਲੇਸ਼ਨ 'ਚ

ਲੁਧਿਆਣਾ (ਵੈੱਬ ਡੈਸਕ, ਤਰੁਣ) : ਇੱਥੇ ਨਿਊ ਸ਼ਾਮ ਨਗਰ ਦੁੱਗਰੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ 'ਚ ਆਟੋ 'ਚੋਂ ਬਰਾਮਦ ਕੀਤੀ ਗਈ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ (24-25) ਵੱਜੋਂ ਹੋਈ ਹੈ, ਜੋ ਕਿ ਆਟੋ ਚਲਾਉਂਦਾ ਸੀ।

ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਵੇਗੀ ਪੰਜਾਬ ਸਰਕਾਰ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਗਦੀਪ ਦੇ ਕਿਸੇ ਔਰਤ ਨਾਲ ਰਿਲੇਸ਼ਨ 'ਚ ਰਹਿ ਰਿਹਾ ਸੀ। ਉਸ ਦੀ ਲਾਸ਼ ਫਿਰੋਜ਼ਪੁਰ ਰੋਡ ਨਹਿਰ ਨਾਨਕਸਰ ਗੁਰਦੁਆਰਾ ਸਾਹਿਬ ਕੋਲੋਂ ਆਟੋ 'ਚੋਂ ਬਰਾਮਦ ਕੀਤੀ ਗਈ। ਲੋਕਾਂ ਵੱਲੋਂ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਤਾਂ ਥਾਣਾ ਡਵੀਜ਼ਨ ਨੰਬਰ-5 ਦੇ ਪ੍ਰਭਾਰੀ ਨੀਰਜ ਚੌਧਰੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ।

ਇਹ ਵੀ ਪੜ੍ਹੋ : PSEB 9ਵੀਂ ਤੇ 11ਵੀਂ ਜਮਾਤ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਜ਼ਰੂਰੀ ਖ਼ਬਰ, ਵਧਾਈ ਗਈ ਪੇਮੈਂਟ ਦੀ ਆਖ਼ਰੀ ਤਾਰੀਖ਼

ਉਨ੍ਹਾਂ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਗਲੇ 'ਤੇ ਕੁੱਝ ਨਿਸ਼ਾਨ ਪਾਏ ਗਏ ਹਨ, ਜਿਸ ਤੋਂ ਇਹ ਕਤਲ ਦਾ ਮਾਮਲਾ ਲੱਗ ਰਿਹਾ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News