ਰੇਲਵੇ ਟਰੈਕ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ

06/13/2024 10:50:27 AM

ਬਠਿੰਡਾ (ਸੁਖਵਿੰਦਰ) : ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ ਨਜ਼ਦੀਕ ਝੀਲ ਨੰਬਰ-3 ਦੇ ਪਿੱਛੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਦੇ ਰਜਿੰਦਰ ਕੁਮਾਰ, ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਤਾਂ ਰੇਲਵੇ ਟਰੈਕ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਸੀ। ਅਜਿਹਾ ਲੱਗ ਰਿਹਾ ਸੀ ਕਿ ਨੌਜਵਾਨ ਦੀ ਰੇਲਗੱਡੀ ਤੋਂ ਡਿੱਗਣ ਕਾਰਨ ਮੌਤ ਹੋਈ ਹੋਵੇ।

ਜੀ. ਆਰ. ਪੀ. ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (26) ਪੁੱਤਰ ਗੁਰਭੈ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
 


Babita

Content Editor

Related News