ਰੇਲਵੇ ਲਾਈਨਾਂ ਨੇੜੇ ਨੌਜਵਾਨ ਦੀ ਮਿਲੀ ਲਾਸ਼
Tuesday, Aug 20, 2024 - 04:18 PM (IST)
ਅਬੋਹਰ (ਸੁਨੀਲ) : ਬੀਤੀ ਸ਼ਾਮ ਬੁਰਜ ਮੁਹਾਰ ਰੇਲਵੇ ਲਾਈਨਾਂ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਮਿਲੀ, ਜਿਸ ਨੂੰ ਜੀ. ਆਰ. ਪੀ. ਪੁਲਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ।
ਜਾਣਕਾਰੀ ਅਨੁਸਾਰ ਬੀਤੀ ਸ਼ਾਮ ਬੁਰਜਮੁਹਾਰ ਨੇੜੇ ਲੰਘਦੀਆਂ ਰੇਲਵੇ ਲਾਈਨਾਂ ਕੋਲ ਇੱਕ 35 ਸਾਲਾ ਨੌਜਵਾਨ ਦੀ ਲਾਸ਼ ਪਈ ਮਿਲੀ, ਜਿਸ ਦੀ ਸੂਚਨਾ ਮਿਲਦਿਆਂ ਹੀ ਜੀ. ਆਰ. ਪੀ. ਪੁਲਸ ਅਤੇ ਨਰ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਬਾਅਦ ਵਿੱਚ ਮ੍ਰਿਤਕ ਦੀ ਪਛਾਣ ਮੰਗਾ ਸਿੰਘ ਵਾਸੀ ਕੁੰਡਲ ਵਜੋਂ ਹੋਈ। ਸੂਚਨਾ ਮਿਲਣ ’ਤੇ ਮੰਗਾ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ।