ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ

Saturday, Aug 24, 2024 - 01:07 PM (IST)

ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ

ਡੇਰਾਬੱਸੀ (ਗੁਰਜੀਤ) : ਡੇਰਾਬੱਸੀ-ਮੁਬਾਰਕਪੁਰ ਰੋਡ ’ਤੇ ਹੈਬਤਪੁਰ ਨੂੰ ਜਾਣ ਵਾਲੀ ਸੜਕ ਦੇ ਸਾਹਮਣੇ ਝਾੜੀਆਂ ’ਚੋਂ ਪੁਲਸ ਨੂੰ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ’ਚ ਮਿਲੀ ਹੈ। ਲਾਸ਼ ਦੀ ਪਛਾਣ ਬਿੱਟੂ ਕੁਮਾਰ (25) ਵਾਸੀ ਸੋਨਬਰਸਾ, ਬਕਸਰ, ਬਿਹਾਰ ਦੇ ਤੌਰ ’ਤੇ ਹੋਈ ਹੈ। ਪੁਲਸ ਨੇ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੈਬਤਪੁਰ ਰੋਡ ਦੇ ਸਾਹਮਣੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ।

ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਰੀਰ ’ਤੇ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਮਿਲਿਆ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਆਧਾਰ ਕਾਰਡ ਤੋਂ ਮਿਲੇ ਪਤੇ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News