ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
Monday, May 25, 2026 - 12:52 PM (IST)
ਚੰਡੀਗੜ੍ਹ (ਸੁਸ਼ੀਲ) : ਸ਼ਾਸਤਰੀ ਨਗਰ 'ਚ ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਐਤਵਾਰ ਨੂੰ ਅੰਡਰਬ੍ਰਿਜ ਨੇੜੇ ਸ਼ੱਕੀ ਹਾਲਾਤਾਂ ’ਚ ਮਿਲੀ। ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੌਜਵਾਨ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਨੰਦੂ ਵਜੋਂ ਹੋਈ। ਸੂਚਨਾ ਮਿਲਣ ’ਤੇ ਪੁਲਸ ਟੀਮ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ ਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਸ਼ੁਰੂਆਤੀ ਜਾਂਚ ਵਿਚ ਅਜੇ ਤੱਕ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਫਾਰੈਂਸਿਕ ਟੀਮ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀ ਹੈ, ਜਦੋਂ ਕਿ ਪੁਲਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਪਰਿਵਾਰ ਦੇ ਅਨੁਸਾਰ, ਨੰਦੂ ਤਿੰਨ ਦਿਨਾਂ ਤੋਂ ਘਰੋਂ ਲਾਪਤਾ ਸੀ ਅਤੇ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਫਿਲਹਾਲ, ਪੁਲਸ ਸੱਚਾਈ ਦਾ ਪਤਾ ਲਗਾਉਣ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।
