ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

Monday, Aug 19, 2024 - 04:15 PM (IST)

ਜਲਾਲਾਬਾਦ (ਬਜਾਜ) : ਜਲਾਲਾਬਾਦ ਦੇ ਪਿੰਡ ਚੱਕ ਬਲੋਚਾ (ਮਹਾਲਮ) ਦੇ ਨੇੜੇ ਪੈਂਦੇ ਪਿੰਡ ਗੁੰਮਾਨੀਵਾਲਾ ਖੂਹ ਵਿਖੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ’ਤੇ ਪਹੁੰਚੀ ਥਾਣਾ ਵੈਰੋਕੇ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫਾਜ਼ਿਲਕਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

ਮ੍ਰਿਤਕ ਦੀ ਉਮਰ 32 ਸਾਲ ਦੇ ਕਰੀਬ ਹੈ ਅਤੇ ਉਸ ਨੇ ਸੰਤਰੀ ਰੰਗ ਦੀ ਟੀ-ਸ਼ਰਟ ਅਤੇ ਪੈਰਾਂ ਵਿਚ ਨੀਲੇ ਰੰਗ ਦੀ ਚੱਪਲਾਂ ਪਾਈਆਂ ਹੋਈਆਂ ਸਨ।


Babita

Content Editor

Related News