ਸੜਕ ਹਾਦਸੇ ਨੇ ਬੁਝਾਇਆ ਘਰ ਦਾ ਚਿਰਾਗ, 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Tuesday, Feb 21, 2023 - 07:15 PM (IST)
ਮੋਗਾ (ਗੋਪੀ/ਕਸ਼ਿਸ਼) : ਮੋਗਾ ਦੇ ਪਿੰਡ ਸਿੰਘਾਵਾਲਾ ਨੇੜੇ ਇੱਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਮੁਕਤਸਰ ਤੋਂ ਜਗਰਾਓਂ ਵੱਲ ਆਪਣੀ ਡਿਊਟੀ 'ਤੇ ਜਾ ਰਿਹਾ ਸੀ। ਸੰਘਣੀ ਧੁੰਦ ਹੋਣ ਕਾਰਨ ਸਿੰਘਾਂ ਵਾਲਾ ਨੇੜੇ ਘੋੜੇ ਟਰਾਲੇ ਚਲਾਕ ਵੱਲੋਂ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਘੋੜਾ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬੂਟਾ (23) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਦਿੱਤਾ ਵੇਰਵਾ
ਮ੍ਰਿਤਕ ਨੌਜਵਾਨ ਬੈਂਕ 'ਚ ਨੌਕਰੀ ਕਰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।