ਲੋਹੇ ਦੇ ਪਿੱਲਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

Friday, Nov 19, 2021 - 11:33 AM (IST)

ਲੋਹੇ ਦੇ ਪਿੱਲਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ (ਬਲਜਿੰਦਰ) : ਥਾਣਾ ਸਿਵਲ ਲਾਈਨ ਅਧੀਨ ਆਉਂਦੇ ਪਾਸੀ ਰੋਡ ’ਤੇ ਲੱਗੇ ਲੋਹੇ ਦੇ ਪਿੱਲਰ ਨਾਲ ਟਕਰਾਉਣ ਤੋਂ ਬਾਅਦ ਇਕ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਰਜਿੰਦਰਾ ਹਸਪਤਾਲ ਲਿਆਂਦਾ ਗਿਆ। ਇੱਥੇ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਉਕਤ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਨੋਦ ਰਾਵਤ (33) ਵਾਸੀ ਗੜਵਾਲ ਵੱਜੋਂ ਹੋਈ ਹੈ, ਜੋ ਕਿ ਮੌਜੂਦਾ ਸਮੇਂ ਗੁਰੂ ਨਾਨਕ ਨਗਰ, ਬਹਾਦਰਗੜ੍ਹ ’ਚ ਰਹਿੰਦਾ ਸੀ।

ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਰਣਧੀਰ ਸਿੰਘ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਮ੍ਰਿਤਕ ਦੇ ਪਿਤਾ ਧੀਰਜ ਸਿੰਘ ਦੇ ਬਿਆਨਾਂ ’ਤੇ ਧਾਰਾ-174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟ ਕਰ ਕੇ ਪਰਿਵਾਰ ਨੂੰ ਸੌਂਪ ਦਿੱਤੀ।


author

Babita

Content Editor

Related News