ਫਿਰੋਜ਼ਪੁਰ ''ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ

Tuesday, Dec 07, 2021 - 04:23 PM (IST)

ਫਿਰੋਜ਼ਪੁਰ ''ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ

ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਮੱਲਵਾਲ ਕਦੀਮ ਨੇੜੇ ਮਹਿੰਦਰਾ ਏਜੰਸੀ ਦੇ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਦੀ ਪੁਲਸ ਨੇ ਅਣਪਛਾਤੇ ਵ੍ਹੀਕਲ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਗੁਰੂਹਰਸਹਾਏ ਨੇ ਦੱਸਿਆ ਕਿ ਉਹ 5 ਦਸੰਬਰ, 2021 ਨੂੰ ਆਪਣੇ ਪੁੱਤਰ ਸਿਮਰਨ ਸਿੰਘ (31) ਨਾਲ ਕੱਪੜੇ ਦਾ ਮਾਲ ਲੈਣ ਲਈ ਲੁਧਿਆਣਾ ਵਿਖੇ ਗਏ ਸੀ।

ਜਦੋਂ ਉਹ ਵਾਪਸ ਆਉਂਦੇ ਹੋਏ ਮਹਿੰਦਰਾ ਏਜੰਸੀ ਨੇੜੇ ਪੁੱਜੇ ਤਾਂ ਕਿਸੇ ਅਣਪਛਾਤੇ ਵ੍ਹੀਕਲ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੋਂ ਫੇਟ ਮਾਰੀ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ’ਤੇ ਲੱਗੀਆਂ ਗਰਿੱਲਾਂ ਵਿਚ ਜਾ ਲੱਗੀ। ਇਸ ਹਾਦਸੇ ਵਿਚ ਉਸ ਦੇ ਪੁੱਤਰ ਸਿਮਰਨ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News