ਸੰਗਰੂਰ ''ਚ ਭੇਤਭਰੇ ਹਾਲਾਤ ''ਚ ਨੌਜਵਾਨ ਦੀ ਮੌਤ

Thursday, Feb 24, 2022 - 10:54 AM (IST)

ਸੰਗਰੂਰ ''ਚ ਭੇਤਭਰੇ ਹਾਲਾਤ ''ਚ ਨੌਜਵਾਨ ਦੀ ਮੌਤ

ਸੰਗਰੂਰ (ਸਿੰਗਲਾ) : ਸੰਗਰੂਰ ਵਿਖੇ ਵੀਰਵਾਰ ਨੂੰ ਇਕ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮੌਤ ਹੋਣ ਦੀ ਦੁਖ਼ਦ ਖ਼ਬਰ ਪ੍ਰਾਪਤ ਹੋਈ ਹੈ। ਥਾਣਾ ਸਿਟੀ ਸੰਗਰੂਰ ਦੇ ਇੰਸਪੈਕਟਰ ਰਾਹੁਲ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਨੂੰ ਇੱਕ ਮੈਸਜ ਮਿਲਿਆ ਕਿ ਇੱਕ ਨੌਜਵਾਨ ਮ੍ਰਿਤਕ ਹਾਲਤ ਪਾਇਆ ਗਿਆ ਹੈ। ਇਸ ਤੋਂ ਬਾਅਦ ਮ੍ਰਿਤਕ ਦੇ ਸਰੀਰ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਮੋਰਚਰੀ ਵਿੱਚ ਰਖਵਾਇਆ ਗਿਆ।

ਰਾਹੁਲ ਕੌਸ਼ਲ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਉਰਫ਼ ਹੈਪੀ (27) ਪੁੱਤਰ ਨਿਰਭੈ ਸਿੰਘ ਵਾਸੀ ਕਲੌਦੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਆਹੁਤਾ ਹੈ ਅਤੇ ਉਸ ਦੇ ਦੋ ਬੱਚੇ ਵੀ ਹਨ। ਇੰਸਪੈਕਟਰ ਰਾਹੁਲ ਕੌਸ਼ਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
 


author

Babita

Content Editor

Related News