ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਬੱਸ ਅੱਡੇ ਦੇ ਬਾਥਰੂਮ ''ਚੋਂ ਮਿਲੀ ਲਾਸ਼

Tuesday, Mar 29, 2022 - 11:50 AM (IST)

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਬੱਸ ਅੱਡੇ ਦੇ ਬਾਥਰੂਮ ''ਚੋਂ ਮਿਲੀ ਲਾਸ਼

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਉਕਤ ਨੌਜਵਾਨ ਦੀ ਲਾਸ਼ ਬੱਸ ਅੱਡੇ ਦੇ ਬਾਥਰੂਮ ’ਚੋਂ ਮਿਲੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਰਜੀਤ ਸਿੰਘ ਵਾਸੀ ਖੁੱਡੀ ਦੇ ਤੌਰ ’ਤੇ ਹੋਈ ਹੈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਨੌਜਵਾਨ ਦੇ ਹੱਥ ’ਚ ਸਰਿੰਜ ਲੱਗੀ ਹੋਈ ਸੀ।

ਇਸ ਸਬੰਧ ’ਚ ਡੀ. ਐੱਸ. ਪੀ. ਰਾਜੇਸ਼ ਸਨੇਹੀ ਨੇ ਕਿਹਾ ਕਿ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਸਬੰਧੀ ਕੁੱਝ ਕਿਹਾ ਜਾ ਸਕਦਾ ਹੈ।
 


author

Babita

Content Editor

Related News