ਤੂੜੀ ਬਣਾੳਨ ਵਾਲੀ ਮਸ਼ੀਨ ''ਚ ਆਉਣ ਨਾਲ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
Thursday, Apr 28, 2022 - 10:45 AM (IST)

ਧਰਮਕੋਟ (ਸਤੀਸ਼) : ਧਰਮਕੋਟ ਹਲਕੇ ਦੇ ਪਿੰਡ ਬੱਗੇ 'ਚ ਇੱਕ ਨੌਜਵਾਨ ਦੀ ਤੂੜੀ ਬਣਾਉਣ ਵਾਲੀ ਮਸ਼ੀਨ ਦੇ ਰੀਪਰ ਵਿੱਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਸਰਪੰਚ ਸ਼ੇਰੇਵਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਦੇ ਪਿੰਡ ਬੱਗੇ ਦੇ ਕਿਸਾਨ ਬਲਵਿੰਦਰ ਸਿੰਘ ਦੇ ਨੌਜਵਾਨ ਪੁੱਤਰ ਗੁਰਚਰਨ ਸਿੰਘ ਦੀ ਤੂੜੀ ਬਣਾਉਣ ਵਾਲੀ ਮਸ਼ੀਨ ਵਿੱਚ ਆਉਣ ਕਾਰਨ ਬਹੁਤ ਹੀ ਦਰਦਨਾਕ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ 23 ਸਾਲ ਦੇ ਕਰੀਬ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੁਖਦਾਈ ਮੌਤ ਨਾਲ ਪਿੰਡ ਬੱਗੇ ਸ਼ੇਰੇਵਾਲਾ ਅਤੇ ਨਾਲ ਦੇ ਪਿੰਡਾਂ ਵਿਚ ਭਾਰੀ ਸੋਗ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।