ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Saturday, Jun 25, 2022 - 09:53 AM (IST)

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਧੂਰੀ (ਜੈਨ, ਅਸ਼ਵਨੀ) : ਇੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਸਵੇਰੇ ਸੋਨੂੰ ਕੁਮਾਰ (20) ਪੁੱਤਰ ਬਬਲੀ ਵਾਸੀ ਧੂਰੀ ਦੀ ਲਾਸ਼ ਸ਼ੱਕੀ ਹਾਲਾਤ ’ਚ ਸਥਾਨਕ ਡਬਲ ਫਾਟਕਾਂ ਦੇ ਨਜ਼ਦੀਕ ਸਥਿਤ ਬਰਨਾਲਾ ਰੇਲਵੇ ਲਾਈਨ ਕੋਲੋਂ ਮਿਲੀ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਘਟਨਾ ਸਥਾਨ ’ਤੇ ਪੁੱਜੀ ਜੀ. ਆਰ. ਪੀ. ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਸੀ, ਜਿੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਹਮਾਇਤੀਆਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਦਾ ਖ਼ੁਲਾਸਾ, ਕਾਂਗਰਸ ਸਰਕਾਰ ਵੇਲੇ ਹੋਇਆ 1178 ਕਰੋੜ ਦਾ ਘਪਲਾ

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਅਜੇ ਕੁਮਾਰ ਨੇ ਕਿਹਾ ਕਿ ਜੇਕਰ ਉਸ ਦੇ ਭਰਾ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਤਾਂ ਪੁਲਸ ਉਸਦੇ ਭਰਾ ਨੂੰ ਆਪਣੇ ਨਾਲ ਲੈ ਕੇ ਜਾਣ ਵਾਲੇ ਉਸਦੇ ਸਾਥੀਆਂ ਅਤੇ ਨਸ਼ਾ ਵੇਚਣ ਵਾਲੇ ਸਮੱਗਲਰਾਂ ਦੇ ਖ਼ਿਲਾਫ਼ ਕਤਲ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰੇ। ਜੇਕਰ ਅਜਿਹਾ ਨਹੀਂ ਕੀਤਾ ਗਿਆ, ਤਾਂ ਉਹ ਆਪਣੇ ਭਰਾ ਦੀ ਲਾਸ਼ ਨੂੰ ਚੌਂਕ ’ਚ ਰੱਖ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਇਸ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਦੀ ਤਿਆਰੀ, ਵੱਡੇ ਘਪਲੇ 'ਚ ਸਾਹਮਣੇ ਆਇਆ ਨਾਂ

ਇਸ ਮੌਕੇ ਭਾਜਪਾ ਆਗੂ ਅਤੇ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਮੰਗ ਕੀਤੀ ਕਿ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ ਅਤੇ ਮ੍ਰਿਤਕ ਨੂੰ ਆਪਣੇ ਨਾਲ ਲੈ ਕੇ ਜਾਣ ਵਾਲੇ ਉਸਦੇ ਸਾਥੀਆਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਤਲ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News