ਲੁਧਿਆਣਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
Thursday, Jun 28, 2018 - 02:06 PM (IST)
ਲੁਧਿਆਣਾ (ਮਹੇਸ਼) : ਲਾਦੀਆਂ ਸਥਿਤ ਹੈਦਰ ਇਨਕਲੇਵ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੇ ਬੀਤੀ ਰਾਤ ਆਪਣੇ 2 ਦੋਸਤਾਂ ਨਾਲ ਪਾਰਟੀ ਕੀਤੀ ਸੀ। ਇਸ ਤੋਂ ਬਾਅਦ ਉਹ ਆਪਣੇ ਘਰ ਨਿਕਲ ਗਿਆ, ਜਦੋਂ ਕਿ ਦੋਸਤ ਵੀ ਆਪਣੇ ਘਰ ਚਲੇ ਗਏ।
ਘਰ ਵਾਪਸ ਪਰਤਦਿਆਂ ਰਸਤੇ 'ਚ ਉਸ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ ਪਰ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨਾਲ ਹਾਦਸਾ ਨਹੀਂ ਵਾਪਰਿਆ, ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਉਸ ਦੇ ਦੋਸਤਾਂ 'ਤੇ ਹੀ ਕਤਲ ਦਾ ਸ਼ੱਕ ਜ਼ਾਹਰ ਕੀਤਾ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਘਟਨਾ ਦੀ ਸੱਚਾਈ ਦਾ ਪਤਾ ਲੱਗ ਸਕੇਗਾ। ਰਿਪੋਰਟ ਆਉਣ ਤੋਂ ਬਾਅਦ ਹੀ ਪੁਲਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
