ਤਲਵੰਡੀ ਸਾਬੋ ''ਚ ਫਾਰਚੂਨਰ ਗੱਡੀ ਤੇ ਮੋਟਰਸਾਈਕਲ ਵਿਚਕਾਰ ਜ਼ੋਰਦਾਰ ਟੱਕਰ, ਨੌਜਵਾਨ ਦੀ ਮੌਤ (ਤਸਵੀਰਾਂ)
Tuesday, Oct 24, 2017 - 07:26 PM (IST)

ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਨੇੜੇ ਫਾਰਚੂਨਰ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਨੇੜਲੇ ਹਸਪਤਾਲ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਦੋਵੇਂ ਲੜਕੇ ਜ਼ਿਲਾ ਮਾਨਸਾ ਦੇ ਪਿੰਡ ਖੋਖਰ ਦੇ ਰਹਿਣ ਦੱਸੇ ਜਾ ਰਹੇ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਰਕਰ ਮੌਕੇ 'ਤੇ ਪਹੁੰਚ ਗਏ। ਕਲੱਬ ਦੇ ਮੈਂਬਰ ਹੈੱਪੀ ਸਿੱਘ ਨੇ ਜ਼ਖਮੀ ਨੌਜਵਾਨ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਪਹੁੰਚਾਇਆ ਜਿੱਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।