ਮਾਪਿਆਂ ਦੇ ਇਕਲੌਤੇ ਪੁੱਤ ਨਾਲ ਮੱਧ ਪ੍ਰਦੇਸ਼ ''ਚ ਵਾਪਰਿਆ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

Sunday, Jun 18, 2023 - 06:30 PM (IST)

ਮਾਪਿਆਂ ਦੇ ਇਕਲੌਤੇ ਪੁੱਤ ਨਾਲ ਮੱਧ ਪ੍ਰਦੇਸ਼ ''ਚ ਵਾਪਰਿਆ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਭਵਾਨੀਗੜ੍ਹ (ਵਿਕਾਸ ਮਿੱਤਲ) : ਮੱਧ ਪ੍ਰਦੇਸ਼ ’ਚ ਕੰਬਾਇਨ ’ਤੇ ਡਰਾਇਵਰੀ ਕਰਦੇ ਇੱਥੋਂ ਨੇੜਲੇ ਪਿੰਡ ਰੇਤਗੜ੍ਹ ਦੇ 25 ਸਾਲਾ ਨੌਜਵਾਨ ਜਸਵੀਰ ਸਿੰਘ ਉਰਫ਼ ਦੀਪੀ ਦੀ ਕੰਬਾਇਨ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਦੋ ਮਾਸੂਮ ਬੱਚਿਆਂ ਦਾ ਪਿਓ ਸੀ। ਜਾਣਕਾਰੀ ਅਨੁਸਾਰ ਰੇਤਗੜ੍ਹ ਦਾ ਰਹਿਣ ਵਾਲਾ ਜਸਵੀਰ ਸਿੰਘ ਪੁੱਤਰ ਹਰਦਿਆਲ ਸਿੰਘ ਜੋ ਮੱਧ ਪ੍ਰਦੇਸ਼ ਦੇ ਪਿੰਡ ਬਰੇਲੀ ਵਿਖੇ ਪਹੁੰਚ ਕੇ ਹਰੇਕ ਸੀਜ਼ਨ ਕੰਬਾਈਨ 'ਤੇ ਡਰਾਇਵਰੀ ਦਾ ਕੰਮ ਕਰਦਾ ਸੀ ਤੇ ਕੁੱਝ ਦਿਨ ਪਹਿਲਾਂ ਹੀ ਉੱਥੇ ਗਿਆ ਸੀ।ਇਸ ਦੌਰਾਨ ਰਾਤ ਸਮੇਂ ਕੰਬਾਈਨ ਤੋਂ ਹੇਠਾਂ ਡਿੱਗ ਪਿਆ। 

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’

ਘਟਨਾ ਦੌਰਾਨ ਟਰਾਲੀ ਨਾਲ ਸਿਰ ਵੱਜਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਹਰਦਿਆਲ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਦਾ ਅੱਜ ਇੱਥੇ ਪਿੰਡ ਵਿਚ ਸਸਕਾਰ ਕਰ ਦਿੱਤਾ ਗਿਆ ਹੈ। ਜਸਵੀਰ ਸਿੰਘ ਬਜ਼ੁਰਗ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਦੋ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਮ੍ਰਿਤਕ ਦਾ ਪਰਿਵਾਰ ਸਦਮੇ ’ਚ ਹੈ ਅਤੇ ਪਿੰਡ ’ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਮੋਗਾ ’ਚ ਲੁੱਟ ਦੌਰਾਨ ਜਿਊਲਰ ਦਾ ਕਤਲ ਕਰਨ ਵਾਲੇ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News