ਹਮਲੇ ’ਚ ਜ਼ਖਮੀ ਹੋਏ ਨੌਜਵਾਨ ਨੇ ਦਮ ਤੋੜਿਆ

06/03/2024 12:34:43 PM

ਬਠਿੰਡਾ (ਸੁਖਵਿੰਦਰ) : ਸਥਾਨਕ ਵੀਰ ਕਾਲੋਨੀ ਦੇ ਪਾਰਕ ’ਚ ਸ਼ੁੱਕਰਵਾਰ ਸਵੇਰੇ ਚਾਰ ਨੌਜਵਾਨਾਂ ਵੱਲੋਂ ਹਮਲਾ ਕਰ ਕੇ ਇਕ ਨੌਜਵਾਨ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਦੀ ਦੌਰਾਨ ਉਸਦੀ ਮੌਤ ਹੋ ਗਈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ’ਤੇ ਸ਼ੁੱਕਰਵਾਰ ਸਵੇਰੇ ਉਸ ਸਮੇਂ ਚਾਰ ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਜਦੋਂ ਉਕਤ ਨੌਜਵਾਨ ਵੀਰ ਕਾਲੋਨੀ ਪਾਰਕ ’ਚ ਮੌਜੂਦ ਸੀ। ਹਮਲਾਵਰ ਨੌਜਵਾਨ ਨੂੰ ਗੰਭੀਰ ਜ਼ਖਮੀ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਜ਼ਖਮੀ ਨੌਜਵਾਨ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਜੁਨ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ। ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਥਾਣਾ ਕੋਤਵਾਲੀ ਪੁਲਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।


Babita

Content Editor

Related News