ਖੇਤ ਨੂੰ ਜਾਂਦੇ ਸਮੇਂ ਡਿੱਗਣ ਕਾਰਨ ਨੌਜਵਾਨ ਦੀ ਮੌਤ

06/08/2024 1:49:22 PM

ਅਬੋਹਰ (ਸੁਨੀਲ) : ਪਿੰਡ ਰਾਮਸਰਾਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਖੇਤ ਨੂੰ ਜਾਂਦੇ ਸਮੇਂ ਡਿੱਗਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਨੌਜਵਾਨ ਦੀ ਗਰਮੀ ਕਾਰਨ ਚੱਕਰ ਆਉਣ ਕਾਰਨ ਮੌਤ ਹੋ ਗਈ ਹੈ। ਪੁਲਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਵਿਆਹਿਆ ਸੀ ਅਤੇ ਖੇਤੀ ਦਾ ਕੰਮ ਕਰਦਾ ਸੀ ਅਤੇ ਉਸ ਦੀਆਂ 2 ਧੀਆਂ ਹਨ। ਜਾਣਕਾਰੀ ਅਨੁਸਾਰ ਕਰੀਬ 30 ਸਾਲਾ ਰਾਕੇਸ਼ ਕੁਮਾਰ ਪੁੱਤਰ ਬਦਰੀ ਪ੍ਰਸਾਦ ਘਰ ਤੋਂ ਖੇਤ ਨੂੰ ਜਾ ਰਿਹਾ ਸੀ ਕਿ ਰਸਤੇ ’ਚ ਅਚਾਨਕ ਡਿੱਗ ਗਿਆ।

ਲੋਕਾਂ ਨੇ ਇਸ ਬਾਰੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਰਾਕੇਸ਼ ਦੀ ਮੌਤ ਗਰਮੀ ਕਾਰਨ ਡਿੱਗਣ ਨਾਲ ਹੋਈ ਹੈ, ਬਾਕੀ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
 


Babita

Content Editor

Related News