ਭੇਤਭਰੇ ਹਾਲਤ ’ਚ ਨੌਜਵਾਨ ਦੀ ਮੌਤ
Thursday, Jul 11, 2024 - 10:09 AM (IST)
ਬਠਿੰਡਾ (ਸੁਖਵਿੰਦਰ) : ਭੇਤਭਰੇ ਹਾਲਾਤ ’ਚ ਰੇਲਵੇ ਸਟੇਸ਼ਨ ਦੇ ਪਲੇਟਫਾਰਮ ’ਤੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਸਹਾਰਾ ਜਨ ਸੇਵਾ ਵੱਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 4 ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਤਾਂ ਮ੍ਰਿਤਕ ਨੌਜਵਾਨ ਦੀ ਲਾਸ਼ ਪਈ ਸੀ, ਜੀ. ਆਰ. ਪੀ. ਨੇ ਮੌਕੇ ’ਤੇ ਪਹੁੰਚ ਕਿ ਜਾਂਚ ਕੀਤੀ। ਮ੍ਰਿਤਕ ਦੇ ਪੈਂਟ ਅਤੇ ਕਮੀਜ਼ ਪਾਈ ਹੋਈ ਸੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਅਸੀਂ ਮ੍ਰਿਤਕ ਦੀ ਪਛਾਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।