ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

Monday, Sep 16, 2024 - 12:00 PM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ-ਬੀਕਾਨੇਰ ਰੇਲਵੇ ਫਾਟਕ ਦੇ ਕੋਲ ਇਕ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਨੂੰ ਸਹਾਰਾ ਦੀ ਲਾਈਫ ਸੇਵਿੰਗ ਬ੍ਰਿਗੇਡ ਵੱਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ-ਬੀਕਾਨੇਰ ਰੇਲਵੇ ਫਾਟਕ ਕੋਲ ਇਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ।

ਹਾਦਸੇ ਦੌਰਾਨ ਨੌਜਵਾਨ ਦੀ ਲਾਸ਼ ਕਈ ਹਿੱਸਿਆਂ ਵਿਚ ਵੰਡੀ ਗਈ। ਸੂਚਨਾ ਮਿਲਦੇ ਹੀ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਦੇ ਟੁਕੜਿਆਂ ਨੂੰ ਇਕੱਠਾ ਕੀਤਾ। ਪੁਲਸ ਦੀ ਪੜਤਾਲ ਤੋਂ ਬਾਅਦ ਸੰਸਥਾ ਵਰਕਰਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸ਼ਨਾਖ਼ਤ ਵਿਪਨ ਕੁਮਾਰ (30) ਪੁੱਤਰ ਫੂਲ ਚੰਦ ਵਾਸੀ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ।
 


Babita

Content Editor

Related News