ਕੰਬਾਈਨ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਕਾਰਨ ਨੌਜਵਾਨ ਦੀ ਮੌਤ

Friday, Oct 18, 2024 - 04:48 PM (IST)

ਅਬੋਹਰ (ਸੁਨੀਲ) : ਪਿੰਡ ਜੰਡਵਾਲਾ ਮੀਰਾਂ ਸੰਗਲਾ ਵਿਖੇ ਇਕ ਖੇਤ ਵਿਚ ਕੰਬਾਈਨ ਉਪਰੋਂ ਲੰਘਦੀਆਂ 11 ਹਜ਼ਾਰ ਵੋਲਟੇਜ ਦੀਆਂ ਤਾਰਾਂ ਨੂੰ ਛੂਹਣ ਕਾਰਨ ਕੰਬਾਈਨ ’ਚ ਕਰੰਟ ਆ ਗਿਆ। ਇਸ ਕਾਰਨ ਕੰਬਾਈਨ ਚਲਾ ਰਹੇ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ 36 ਸਾਲਾ ਸੰਦੀਪ ਪੁੱਤਰ ਰਾਮ ਲੁਭਾਇਆ ਵਾਸੀ ਜੰਡਵਾਲਾ ਮੀਰਾਂਸੰਗਲਾ ਦਾ ਕਰੀਬ 9 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੇ ਪਰਿਵਾਰ ਵਿਚ ਕੋਈ ਔਲਾਦ ਨਹੀਂ ਸੀ । ਉਹ ਕੰਬਾਈਨ ਆਪਰੇਟਰ ਦਾ ਕੰਮ ਕਰਦਾ ਸੀ। ਬੀਤੀ ਸ਼ਾਮ ਉਹ ਪਿੰਡ ਦੇ ਇੱਕ ਜ਼ਿਮੀਂਦਾਰ ਦੇ ਖੇਤ ਵਿੱਚ ਕੰਬਾਈਨ ਤੋਂ ਝੋਨੇ ਦੀ ਕਟਾਈ ਕਰ ਰਿਹਾ ਸੀ ਤਾਂ ਕੰਬਾਈਨ ਉਪਰੋਂ ਲੰਘਦੀਆਂ 11 ਹਜ਼ਾਰ ਵੋਲਟੇਜ ਦੀਆਂ ਤਾਰਾਂ ਨਾਲ ਟਕਰਾ ਗਈ, ਜਿਸ ਕਾਰਨ ਉਹ ਬਿਜਲੀ ਦਾ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ।

ਖੇਤਾਂ ਵਿੱਚ ਕੰਮ ਕਰਦੇ ਹੋਰ ਮਜ਼ਦੂਰਾਂ ਅਤੇ ਜ਼ਿਮੀਂਦਾਰ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਖੂਈਖੇੜਾ ਪੁਲਸ ਨੇ ਮ੍ਰਿਤਕ ਦੇ ਭਰਾ ਗਗਨਦੀਪ ਦੇ ਬਿਆਨਾਂ ’ਤੇ ਧਾਰਾ-194 ਤਹਿਤ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।


Babita

Content Editor

Related News