ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 2 ਨਾਮਜ਼ਦ

Tuesday, Feb 11, 2025 - 03:48 PM (IST)

ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 2 ਨਾਮਜ਼ਦ

ਬਠਿੰਡਾ (ਸੁਖਵਿੰਦਰ) : ਪਿੰਡ ਰਾਜਗੜ੍ਹ ਕੁੱਬੇ ਵਿਖੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਸਬੰਧੀ ਥਾਣਾ ਮੌੜ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਜਸਕਰਨ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੇ ਦੱਸਿਆ ਕਿ ਬੀਤੇ ਦਿਨ ਮੁਲਜ਼ਮ ਅਮਨਦੀਪ ਸਿੰਘ ਅਤੇ ਹਰਪਾਲ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੇ ਉਸ ਦੇ 18 ਸਾਲਾ ਪੁੱਤਰ ਸੰਤਪ੍ਰੀਤ ਸਿੰਘ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਬਾਅਦ ਵਿਚ ਸੰਤਪ੍ਰੀਤ ਸਿੰਘ ਦੀ ਮੌਤ ਹੋ ਗਈ।

ਉਸ ਨੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਮੁਲਜ਼ਮ ਉਸ ਦੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਹਨ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News