ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Wednesday, Feb 19, 2025 - 11:34 AM (IST)

ਬਠਿੰਡਾ (ਸੁਖਵਿੰਦਰ) : ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਦੀ ਲਾਈਫ ਸੇਵਿੰਗ ਬ੍ਰਿਗੇਡ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਰੇਲਵੇ ਲਾਈਨ ’ਤੇ ਨਹਿਰ ਦੇ ਪੁਲ ਨਜ਼ਦੀਕ ਇਕ ਨੌਜਵਾਨ ਰੇਲਗੱਡੀ ਦੀ ਲਪੇਟ 'ਚ ਆ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਵਿੱਕੀ, ਰਜਿੰਦਰ ਕੁਮਾਰ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ। ਮ੍ਰਿਤਕ ਦੇ ਜੀਨ ਦੀ ਪੇਂਟ ਪਾਈ ਹੋਈ ਸੀ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਸ਼ਨਾਖ਼ਤ ਕੀਤੀ ਜਾ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਪਹੁੰਚਾਇਆ।