ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 5 ਨਾਮਜ਼ਦ
Tuesday, Mar 18, 2025 - 03:58 PM (IST)
 
            
            ਬਠਿੰਡਾ (ਸੁਖਵਿੰਦਰ) : ਚਿੱਟੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਪੁਲਸ ਨੇ ਚਿੱਟਾ ਸਪਲਾਈ ਕਰਨ ਅਤੇ ਚਿੱਟੇ ਦੀ ਵਰਤੋਂ ਕਰਨ ਦੇ ਦੋਸ਼ 'ਚ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੁਰਦੇਵ ਕੌਰ ਵਾਸੀ ਗੁਰੂ ਨਾਨਕ ਪੁਰਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਭਰਾ ਬਿਕਰਮ ਸਿੰਘ ਨੂੰ ਮੁਲਜ਼ਮ ਰਾਹੁਲ ਕੁਮਾਰ ਵਾਸੀ ਬਠਿੰਡਾ ਆਪਣੇ ਨਾਲ ਲੈ ਗਿਆ। ਉੱਥੇ ਮੁਲਜ਼ਮ ਵੀਰਚੰਦ, ਨੀਰਜ ਕੁਮਾਰ, ਸੁਰਿੰਦਰ ਮਠਾੜੂ ਅਤੇ ਰਾਜ ਕੁਮਾਰ ਵਾਸੀ ਬਠਿੰਡਾ ਆਦਿ ਨੇ ਮਿਲ ਕੇ ਉਸ ਦੇ ਭਰਾ ਨੂੰ ਚਿੱਟੇ ਦੀ ਓਵਰਡੋਜ਼ ਦਾ ਟੀਕਾ ਲਗਵਾ ਦਿੱਤਾ।
ਇਸ ਕਾਰਨ ਉਸ ਦੇ ਭਰਾ ਦੀ ਹਾਲਤ ਵਿਗੜ ਗਈ ਅਤੇ ਕੁੱਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਕਤ ਮੁਲਜਮ ਉਸ ਦੇ ਭਰਾ ਦੀ ਮੌਤ ਲਈ ਜ਼ਿੰਮੇਵਾਰ ਹਨ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            