ਰੇਲਗੱਡੀ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ
Thursday, Oct 02, 2025 - 03:11 PM (IST)

ਬਠਿੰਡਾ (ਸੁਖਵਿੰਦਰ) : ਸਥਾਨਕ ਡੱਬਵਾਲੀ ਰੋਡ 'ਤੇ ਕ੍ਰਿਸ਼ਨਾ ਕਾਲੋਨੀ ਨੇੜੇ ਰੇਲਵੇ ਲਾਈਨ 'ਤੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਅਤੇ ਹੋਰ ਲੋਕ ਮੌਕੇ 'ਤੇ ਪਹੁੰਚੇ। ਜੀ. ਆਰ. ਪੀ. ਦੀ ਟੀਮ ਵੀ ਮੌਕੇ 'ਤੇ ਪਹੁੰਚੀ ਅਤੇ ਲੋੜੀਂਦੀ ਜਾਂਚ ਕੀਤੀ।
ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਹਿਚਾਣ ਅਭੈ ਕੁਮਾਰ (18) ਪੁੱਤਰ ਰਮੇਸ਼ ਕੁਮਾਰ ਵਾਸੀ ਅਮਰਪੁਰਾ ਬਸਤੀ, ਗਲੀ ਨੰਬਰ 2 ਵਜੋਂ ਹੋਈ ਹੈ। ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।