ਨਸ਼ੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ
Thursday, Oct 09, 2025 - 10:16 AM (IST)

ਮਮਦੋਟ (ਧਵਨ) : ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਪਿੰਡ ਬਾਬਾ ਜੀਵਨ ਸਿੰਘ ਨਗਰ ’ਚ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਨੇ ਦੱਸਿਆ ਕਿ ਪਿੰਡ ਦਾ ਵਸਨੀਕ ਹਰਦੇਵ ਸਿੰਘ (35) ਪੁੱਤਰ ਮੰਗਲ ਸਿੰਘ ਜੋ ਕਿ ਮਿਹਨਤ-ਮਜ਼ਦੂਰੀ ਕਰ ਕੇ ਆਪਣਾ ਘਰ ਚਲਾ ਰਿਹਾ ਸੀ ਤੇ ਕੁੱਝ ਸਮੇਂ ਤੋਂ ਨਸ਼ੇ ਕਾਰਨ ਨਸ਼ੇ ਦੀ ਦਲ-ਦਲ ’ਚ ਫਸ ਗਿਆ ਸੀ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨਸ਼ੇ ਦੀ ਵੱਧ ਮਾਤਰਾ ਦਾ ਟੀਕਾ ਲਾਉਣ ਨਾਲ ਉਸ ਦੀ ਮੌਤ ਹੋ ਗਈ, ਜਿਸ ਦਾ ਪਤਾ ਪਰਿਵਾਰ ਨੂੰ ਪਿੰਡ ਦੇ ਸ਼ਮਸ਼ਾਨ ਘਾਟ ਵਿਚੋਂ ਉਸ ਦੇ ਮ੍ਰਿਤਕ ਪਾਏ ਜਾਣ ’ਤੇ ਲੱਗਿਆ। ਮੌਕੇ ’ਤੇ ਪੁੱਜੀ ਸਥਾਨਕ ਪੁਲਸ ਵੱਲੋਂ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।