ਰੇਲਗੱਡੀ ਤੋਂ ਡਿੱਗਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
Wednesday, Oct 22, 2025 - 11:06 AM (IST)

ਬਠਿੰਡਾ (ਸੁਖਵਿੰਦਰ) : ਦਿੱਲੀ ਰੇਲਵੇ ਲਾਈਨ ’ਤੇ ਰੇਲਗੱਡੀ ਤੋਂ ਡਿੱਗਣ ਨਾਲ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮਿਲਦੇ ਹੀ ਦੇਰ ਰਾਤ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਮੌਕੇ ’ਤੇ ਪਹੁੰਚੇ। ਸਹਾਰਾ ਵਰਕਰਾਂ ਨੇ ਗੰਭੀਰ ਹਾਲਤ ਵਿਚ ਨੌਜਵਾਨ ਨੂੰ ਚੁੱਕਿਆ ਅਤੇ ਸਿਵਲ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਮ੍ਰਿਤਕ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਵਰਕਰਾਂ ਨੇ ਲਾਸ਼ ਨੂੰ ਸ਼ਨਾਖ਼ਤ ਲਈ ਸੁਰੱਖਿਅਤ ਰੱਖ ਦਿੱਤਾ ਹੈ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।