ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

Saturday, May 16, 2026 - 11:55 AM (IST)

ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਬੀਤੇ ਦਿਨੀਂ ਵਾਪਰੇ ਇਕ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੇ ਮਾਮਲੇ 'ਚ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਪ੍ਰਕਾਸ਼ ਰਾਣੀ ਪਤਨੀ ਸਵ. ਰਣਜੀਤ ਸਿੰਘ ਵਾਸੀ ਪਿੰਡ ਝੁੱਗੇ ਲਾਲ ਸਿੰਘ ਨੇ ਦੱਸਿਆ ਕਿ ਬੀਤੀ 8 ਮਈ ਨੂੰ ਉਸ ਦਾ 22 ਸਾਲਾ ਪੁੱਤਰ ਪਰਮਜੀਤ ਸਿੰਘ ਆਪਣੇ ਇਕ ਦੋਸਤ ਨਾਲ ਸਵੇਰੇ ਕਿਸੇ ਜ਼ਰੂਰੀ ਕੰਮ ਲਈ ਰਿਸ਼ਤੇਦਾਰੀ ਵਿਚ ਆਪਣੀ ਸਵਿੱਫ਼ਟ ਕਾਰ ’ਤੇ ਸਵਾਰ ਹੋ ਕੇ ਫ਼ਿਰੋਜ਼ਪੁਰ ਗਿਆ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ 9 ਮਈ ਨੂੰ ਦੁਪਹਿਰ 2:30 ਵਜੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਰੋਡ ’ਤੇ ਸਥਿਤ ਪਿੰਡ ਮੋਹਨਕੇ ਹਿਠਾੜ ਦੇ ਸੰਤ ਰਵਿਦਾਸ ਸਕੂਲ ਨੇੜੇ ਉਨ੍ਹਾਂ ਦੀ ਕਾਰ ਨਾਲ ਹਾਦਸਾ ਵਾਪਰ ਗਿਆ, ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਪਰਮਜੀਤ ਸਿੰਘ ਦੀ ਇਲਾਜ ਦੌਰਾਨ 14 ਮਈ ਨੂੰ ਦੁਪਹਿਰ 2 ਵਜੇ ਮੌਤ ਹੋ ਗਈ। ਪੁਲਸ ਵੱਲੋਂ ਇਸ ਮਾਮਲੇ ਵਿਚ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


author

Babita

Content Editor

Related News