ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ

Saturday, Jun 20, 2026 - 05:14 PM (IST)

ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਬਠਿੰਡਾ (ਸੁਖਵਿੰਦਰ) : ਬਠਿੰਡਾ-ਅਬੋਹਰ ਰੇਲਵੇ ਲਾਈਨ 'ਤੇ ਪਿੰਡ ਬਹਿਮਣ ਦੀਵਾਨਾ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀ, ਜਿੱਥੇ ਨੌਜਵਾਨ ਦੀ ਲਾਸ਼ ਪਈ ਸੀ।

ਸੰਸਥਾ ਵਲੋਂ ਜੀ. ਆਰ. ਪੀ. ਥਾਣੇ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਏ. ਐੱਸ. ਆਈ. ਗੁਰਮੀਤ ਸਿੰਘ ਨੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਪ੍ਰਦੀਪ ਕੁਮਾਰ (27) ਪੁੱਤਰ ਹਰਬੰਸ ਕੁਮਾਰ ਵਾਸੀ ਬਹਿਮਣ ਦੀਵਾਨਾ ਵਜੋਂ ਹੋਈ ਹੈ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Babita

Content Editor

Related News