'ਲਾਲ ਮੇਰਿਆ ਵਾਪਸ ਆਜਾ', ਮਰੇ ਪੁੱਤ ਦੇ ਸਿਰ੍ਹਾਣੇ ਬੈਠ ਵੈਣ ਪਾਉਂਦੀ ਮਾਂ ਨੂੰ ਦੇਖ ਹਰ ਕਿਸੇ ਦਾ ਪਿਘਲਿਆ ਦਿਲ

Friday, Dec 30, 2022 - 04:24 PM (IST)

'ਲਾਲ ਮੇਰਿਆ ਵਾਪਸ ਆਜਾ', ਮਰੇ ਪੁੱਤ ਦੇ ਸਿਰ੍ਹਾਣੇ ਬੈਠ ਵੈਣ ਪਾਉਂਦੀ ਮਾਂ ਨੂੰ ਦੇਖ ਹਰ ਕਿਸੇ ਦਾ ਪਿਘਲਿਆ ਦਿਲ

ਲੁਧਿਆਣਾ (ਨਰਿੰਦਰ) : ਪੰਜਾਬ ਦੀ ਜਵਾਨੀ ਲਗਾਤਾਰ ਨਸ਼ਿਆਂ 'ਚ ਤਬਾਹ ਹੋ ਰਹੀ ਹੈ। ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਇੱਥੇ ਦੁੱਗਰੀ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ 22 ਸਾਲਾ ਜਵਾਨ ਮੁੰਡੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਆਪਣੇ ਮਰੇ ਪੁੱਤ ਦੇ ਸਿਰ੍ਹਾਣੇ ਬੈਠੀ ਮਾਂ ਵੈਣ ਪਾ-ਪਾ ਆਪਣੇ ਪੁੱਤ ਨੂੰ ਵਾਪਸ ਆਉਣ ਲਈ ਕਹਿੰਦੀ ਰਹੀ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਦਿਲ ਪਿਘਲ ਗਿਆ ਅਤੇ ਸਭ ਦੀਆਂ ਅੱਖਾਂ 'ਚ ਹੰਝੂ ਆ ਗਏ।

ਇਹ ਵੀ ਪੜ੍ਹੋ : ਪੋਤੇ-ਪੋਤੀਆਂ ਵਾਲੇ ਪ੍ਰੇਮੀ ਜੋੜੇ ਦੀਆਂ ਨਗਨ ਹਾਲਾਤ 'ਚ ਮਿਲੀਆਂ ਲਾਸ਼ਾਂ, ਕਮਰੇ ਦਾ ਸੀਨ ਦੇਖ ਪੁਲਸ ਵੀ ਹੈਰਾਨ (ਤਸਵੀਰਾਂ)

ਜਵਾਨ ਪੁੱਤ ਦੇ ਜਹਾਨੋਂ ਤੁਰ ਜਾਣ ਮਗਰੋਂ ਪਰਿਵਾਰ ਪੂਰੀ ਤਰ੍ਹਾਂ ਟੁੱਟ ਗਿਆ। ਇਲਾਕੇ 'ਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦਾ ਕਹਿਣ ਹੈ ਕਿ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਜ਼ਮੀਨੀ ਹਕੀਕਤ ਕਿਤੇ ਵੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਨੇ ਸਰਕਾਰ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ਤਾਂ ਜੋ ਹੋਰ ਨੌਜਵਾਨਾਂ ਨੂੰ ਨਸ਼ਿਆਂ ਦੇ ਇਸ ਦਲਦਲ 'ਚੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : PM ਮੋਦੀ ਦੇ ਮਾਤਾ ਦੇ ਦਿਹਾਂਤ 'ਤੇ ਕੈਪਟਨ ਸਣੇ ਪੰਜਾਬ ਦੇ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ, ਕੀਤੇ ਟਵੀਟ

ਇਸ ਮੌਕੇ ਮ੍ਰਿਤਕ ਨੌਜਵਾਨ ਦੇ ਗੁਆਂਢੀਆਂ ਨੇ ਵੀ ਸਰਕਾਰ 'ਤੇ ਸਵਾਲ ਚੁੱਕੇ ਹਨ ਅਤੇ ਸਰਕਾਰ ਸਿਰਫ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀ ਹੈ, ਜਦੋਂ ਕਿ ਰੋਜ਼ਾਨਾ ਮਾਵਾਂ ਦੇ ਪੁੱਤ ਨਸ਼ਿਆਂ ਦੇ ਦਲਦਲ 'ਚ ਫਸ ਕੇ ਮੌਤ ਦੇ ਮੂੰਹ 'ਚ ਜਾ ਰਹੇ ਹਨ ਅਤੇ ਪਰਿਵਾਰ ਪੱਲੇ ਸਿਰਫ ਰੋਣਾ ਰਹਿ ਜਾਂਦਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News