ਮਾਨਸਾ 'ਚ ਨਸ਼ਿਆਂ ਕਾਰਨ ਨੌਜਵਾਨ ਦੀ ਮੌਤ, 3 ਬੱਚਿਆਂ ਦਾ ਸੀ ਪਿਓ

Saturday, Jun 29, 2024 - 04:39 PM (IST)

ਮਾਨਸਾ 'ਚ ਨਸ਼ਿਆਂ ਕਾਰਨ ਨੌਜਵਾਨ ਦੀ ਮੌਤ, 3 ਬੱਚਿਆਂ ਦਾ ਸੀ ਪਿਓ

ਮਾਨਸਾ : ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪਿਆ। ਜਾਣਕਾਰੀ ਮੁਤਾਬਕ ਮਾਨਸਾ ਦੇ ਪਿੰਡ ਦੂਲੋਵਾਲ ਦੇ 30 ਸਾਲਾ ਸੂਬਾ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ। ਸੂਬਾ ਸਿੰਘ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਉਹ ਆਪਣੇ ਪਿੱਛੇ 3 ਬੱਚੇ ਛੱਡ ਗਿਆ ਹੈ।

ਇਹ ਵੀ ਪੜ੍ਹੋ : ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ 3 ਬੱਚਿਆਂ ਦਾ ਪਿਓ, ਜਬਰ-ਜ਼ਿਨਾਹ ਕਰਨ ਮਗਰੋਂ ਮਾਂ ਕੋਲ ਛੱਡ ਗਿਆ

ਸੂਬਾ ਸਿੰਘ ਕੈਪਲੂਸ ਖਾਣ ਦਾ ਆਦੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ 'ਚ ਸ਼ਰੇਆਮ ਨਸ਼ਾ ਵਿਕਦਾ ਹੈ, ਜਿਸ ਕਾਰਨ ਪਹਿਲਾਂ ਵੀ ਕਈ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਕ ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ, ਕੀਤੀ ਵੱਡੀ ਕਾਰਵਾਈ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News