ਨਸ਼ੇ ਨੇ ਖਾ ਲਿਆ ਜਵਾਨ ਪੁੱਤ, ਧਾਹਾਂ ਮਾਰਦੀ ਮਾਂ ਦਾ ਨਹੀਂ ਦੇਖਿਆ ਜਾਂਦਾ ਹਾਲ

Wednesday, Sep 18, 2024 - 03:14 PM (IST)

ਨਸ਼ੇ ਨੇ ਖਾ ਲਿਆ ਜਵਾਨ ਪੁੱਤ, ਧਾਹਾਂ ਮਾਰਦੀ ਮਾਂ ਦਾ ਨਹੀਂ ਦੇਖਿਆ ਜਾਂਦਾ ਹਾਲ

ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਦੇ ਪੁਲਸ ਥਾਣਾ ਮੱਲਾਂਵਾਲਾ ਦੇ ਨਜ਼ਦੀਕੀ ਪਿੰਡ ਆਲੇਵਾਲਾ ਵਿਖੇ ਇੱਕ ਨੌਜਵਾਨ ਦੀ ਨਸ਼ੇ ਦਾ ਓਵਰਡੋਜ਼ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਖੇਤਾਂ 'ਚੋਂ ਮਿਲੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਸੇਵਕ ਸਿੰਘ ਵਾਸੀ ਆਲੇਵਾਲਾ ਨੇ ਦਸਿਆ ਕਿ ਉਸ ਦੇ ਪੁੱਤਰ ਗੁਰਜੀਤ ਸਿੰਘ (22) ਨੂੰ ਪਿੰਡ ਦੇ ਹੀ ਵਿਅਕਤੀ ਕੁਲਵਿੰਦਰ ਸਿੰਘ, ਬਿਕਰ ਸਿੰਘ ਵਾਸੀ ਆਲੇਵਾਲਾ ਅਤੇ ਗੁਰਵਿੰਦਰ ਸਿੰਘ ਵਾਸੀ ਮਾਸੀਕੇ ਵਲੋਂ ਨਸ਼ੇ 'ਤੇ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ 'ਚ ਉਕਤ ਵਿਅਕਤੀਆਂ ਵਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਿੰਦਾ ਸੜੇ 3 ਮਜ਼ਦੂਰ, ਭਿਆਨਕ ਅੱਗ ਨੇ ਮਚਾਇਆ ਤਾਂਡਵ (ਵੀਡੀਓ)

ਗੁਰਸੇਵਕ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਕਾਰਨ ਮੇਰਾ ਪੁੱਤਰ ਨਸ਼ੇ ਦਾ ਆਦੀ ਹੋ ਗਿਆ ਅਤੇ ਅੱਜ ਨਸ਼ੇ ਦੀ ਓਵਰਡੋਜ਼ ਲਾਉਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਸ ਥਾਣਾ ਮੱਲਾਂਵਾਲਾ ਦੀ ਪੁਲਸ ਪਾਰਟੀ ਘਟਨਾ ਸਥਾਨ 'ਤੇ ਪਹੁੰਚ ਗਈ। ਮ੍ਰਿਤਕ ਦੇ ਪਿਤਾ ਗੁਰਸੇਵਕ ਸਿੰਘ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਪਿੰਡ 'ਚ ਸ਼ਰੇਆਮ ਵਿਕ ਰਹੇ ਨਸ਼ੇ ਸਬੰਧੀ ਪੁਲਸ ਥਾਣਾ ਮੱਲਾਂਵਾਲਾ, ਡੀ. ਐੱਸ. ਪੀ. ਜ਼ੀਰਾ, ਜ਼ਿਲ੍ਹਾ ਪੁਲਸ ਮੁਖੀ ਫਿਰੋਜ਼ਪੁਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਲਿਖ਼ਤੀ ਸ਼ਿਕਾਇਤ ਪੱਤਰ ਵੀ ਭੇਜੇ ਜਾ ਚੁੱਕੇ ਹਨ ਪਰ ਉਕਤ ਨਸ਼ੇ ਦਾ ਵਪਾਰ ਕਰਨ ਵਾਲੇ ਲੋਕਾਂ 'ਤੇ ਕੋਈ ਕਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਭਰਤੀ ਨੌਜਵਾਨਾਂ ਨੇ ਸ਼ੁਰੂ ਕੀਤਾ ਓਹੀ ਕੰਮ, CM ਮਾਨ ਪਹਿਲਾਂ ਹੀ ਕਰ ਚੁੱਕੇ ਨੇ ਅਪੀਲ

ਇਸ ਕਾਰਨ ਅੱਜ ਗੁਰਜੀਤ ਸਿੰਘ ਨੂੰ ਨਸ਼ੇ ਰੂਪੀ ਦੈਂਤ ਨੇ ਨਿਗਲ ਲਿਆ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਪਿੰਡ 'ਚੋਂ ਸਰਕਾਰ ਅਤੇ ਪ੍ਰਸ਼ਾਸਨ ਨਸ਼ਾ ਬੰਦ ਨਹੀਂ ਕਰਵਾ ਸਕਦਾ ਤਾਂ ਫਿਰ ਪੰਜਾਬ ਦਾ ਤਾਂ ਰੱਬ ਹੀ ਰਾਖਾ ਹੈ। ਪਿੰਡ ਵਾਸੀਆਂ ਨੇ ਪਿੰਡ ਆਲੇਵਾਲਾ ਦੇ ਕੁੱਝ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ 'ਤੇ ਪੁਲਸ ਨਾਲ ਮਿਲੀ-ਭੁਗਤ ਕਰਕੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ। 
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News