ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਖ਼ਿਲਾਫ਼ ਮਾਮਲਾ ਦਰਜ

Wednesday, Aug 14, 2024 - 03:37 PM (IST)

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੀ ਬਸਤੀ ਸ਼ੇਖਾਂ ਵਾਲੀ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਕਾਜਲ ਪਤਨੀ ਰਾਹੁਲ ਵਾਸੀ ਬਸਤੀ ਸ਼ੇਖਾਂ ਵਾਲੀ ਨੇ ਦੱਸਿਆ ਕਿ ਉਸ ਦਾ ਵਿਆਹ ਰਾਹੁਲ ਨਾਲ ਕਰੀਬ 8 ਮਹੀਨੇ ਪਹਿਲਾਂ ਹੋਇਆ ਸੀ। ਰਾਹੁਲ 5 ਸਾਲਾਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ ਅਤੇ ਦੋਸ਼ੀਅਨ ਕੰਬੀ ਪੁੱਤਰ ਭੋਲਾ ਅਤੇ ਨਿਸ਼ਾ ਪਤਨੀ ਕੰਬੀ ਦਾ ਘਰ ਉਸ ਦੇ ਘਰ ਦੇ ਨਾਲ ਹੈ, ਜਿੱਥੋਂ ਰਾਹੁਲ ਨਸ਼ਾ ਲਿਆ ਕੇ ਪੀਂਦਾ ਸੀ, ਜਿਸ ਨੂੰ ਉਸ ਨੇ ਕਈ ਵਾਰ ਰੋਕਿਆ, ਪਰ ਉਹ ਨਹੀਂ ਰੁਕਿਆ।

13 ਅਗਸਤ, 2024 ਨੂੰ ਰਾਹੁਲ ਨੇ ਘਰੋਂ 500 ਰੁਪਏ ਚੋਰੀ ਕਰ ਲਏ ਅਤੇ ਦੋਸ਼ੀਅਨ ਪਾਸੋਂ ਨਸ਼ਾ ਲਿਆ ਕੇ ਬਾਥਰੂਮ ਵਿਚ ਵੜ ਕੇ ਨਸ਼ਾ ਕਰਨ ਲੱਗਾ। ਜਦੋਂ ਕਾਫ਼ੀ ਦੇਰ ਬਾਅਦ ਵੀ ਉਹ ਬਾਹਰ ਨਾ ਨਿਕਲਿਆ ਤਾਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਰਾਹੁਲ ਬਾਥਰੂਮ 'ਚ ਡਿੱਗਿਆ ਪਿਆ ਸੀ। ਉਸ ਦੀ ਖੱਬੀ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ, ਜਿਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
 


author

Babita

Content Editor

Related News