ਪਰਿਵਾਰ ''ਤੇ ਟੁੱਟਾ ਦੁੱਖਾਂ ਦਾ ਪਹਾੜ, ਚੜ੍ਹਦੀ ਜਵਾਨੀ ''ਚ ਨੌਜਵਾਨ ਦੀ ਮੌਤ
Tuesday, Feb 16, 2021 - 06:37 PM (IST)
ਅੱਪਰਾ (ਦੀਪਾ)- ਇਲਾਕੇ ਭਰ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਕਰੀਬੀ ਪਿੰਡ ਥਲਾ ਦੇ ਨੌਜਵਾਨ ਦੀ ਇਕ ਦਰਦਨਾਕ ਸੜਕ ਹਾਦਸੇ ’ਚ ਮੌਤ ਹੋ ਗਈ। ਇਸ ਸਬੰਧੀ ਦੁਖੀ ਮਨ ਨਾਲ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਸੁਖਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਣਦੀਪ ਸਿੰਘ (25) ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਥਲਾ, ਇਕ ਪ੍ਰਾਈਵੇਟ ਬੈਂਕ ’ਚ ਕੰਮ ਕਰਦਾ ਸੀ ਤੇ ਉਸ ਨੇ ਲਗਭਗ ਇਕ ਮਹੀਨਾ ਪਹਿਲਾਂ ਹੀ ਬੈਂਕ ਦੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਸੀ।
ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ ਰਾਤ ਢਾਈ ਵਜੇ ਜ਼ਬਰਦਸਤ ਗੈਂਗਵਾਰ, ਹਮਲਾ ਕਰਨ ਗਏ ਨਾਮੀ ਗੈਂਗਸਟਰ ਦੀ ਮੌਤ
ਬੀਤੇ ਦਿਨੀਂ ਲਗਭਗ ਸਵੇਰੇ 8 ਵਜੇ ਉਹ ਆਪਣੇ ਮੋਟਰਸਾਈਕਲ ਸੀ. ਟੀ. ਡੀਲਕਸ ਪੀ. ਬੀ. 37 ਜੀ-7035 ’ਤੇ ਸਵਾਰ ਹੋ ਕੇ ਆਪਣੇ ਨਿੱਜੀ ਕੰਮ ਲਈ ਜਲੰਧਰ ਨੂੰ ਜਾ ਰਿਹਾ ਸੀ, ਕਿ ਗੋਰਾਇਆ-ਫਗਵਾੜਾ ਹਾਈਵੇ ’ਤੇ ਸਥਿਤ ਪਿੰਡ ਮੌਲੀ ਦੇ ਨਜ਼ਦੀਕ ਉਸ ਨੂੰ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਣ ਰਣਦੀਪ ਸਿੰਘ ਦੇ ਸਿਰ ’ਚ ਡੂੰਘੀਆਂ ਸੱਟਾਂ ਵੱਜੀਆਂ।
ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿਉ ਨੇ ਗੋਲ਼ੀ ਮਾਰ ਕੇ ਕਤਲ ਕੀਤਾ ਪੁੱਤ
ਇਸ ਦੌਰਾਨ ਰਾਹਗੀਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਦਾਖਲ ਕਰਵਾਇਆ, ਜਿੱਥੋਂ ਉਸ ਨੂੰ ਪਿਮਸ ਹਸਪਤਾਲ ਤੇ ਬਾਅਦ ’ਚ ਜੌਹਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਕਿ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਰਣਦੀਪ ਸਿੰਘ ਦੀ ਮੌਤ ਹੋ ਗਈ। ਰਣਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ।
ਇਹ ਵੀ ਪੜ੍ਹੋ : ਇਕੱਠਿਆਂ ਹੋਇਆ ਮਾਂ-ਧੀ ਦਾ ਸਸਕਾਰ, ਲਾੜੀ ਬਣਾ, ਲਾਲ ਫੁਲਕਾਰੀ ਨਾਲ ਦਿੱਤੀ ਕੁੜੀ ਨੂੰ ਅੰਤਿਮ ਵਿਦਾਈ