ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ

Monday, Sep 02, 2024 - 05:04 PM (IST)

ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ

ਅਬੋਹਰ (ਸੁਨੀਲ) : ਅੱਜ ਸਵੇਰੇ ਇੱਕ ਨੌਜਵਾਨ ਜੋ ਕਿ ਮੂਲ ਰੂਪ ਵਿੱਚ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਹੈ ਅਤੇ ਅਬੋਹਰ ਵਿਖੇ ਇੱਕ ਰਿਸ਼ਤੇਦਾਰ ਦੇ ਘਰ ਰਹਿ ਰਿਹਾ ਸੀ, ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰ ਨੇ ਪੋਸਟਮਾਰਟਮ ਕੀਤੇ ਬਿਨਾਂ ਹੀ ਲਾਸ਼ ਨੂੰ ਹਸਪਤਾਲ ਤੋਂ ਵਾਪਸ ਲਿਆਂਦਾ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਪੁੱਤਰ ਮਨਵਿੰਦਰ ਸਿੰਘ ਉਮਰ ਕਰੀਬ 28 ਸਾਲ ਵਾਸੀ ਹਨੂੰਮਾਨਗੜ੍ਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਅਬੋਹਰ ਵਿਖੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਰਹਿ ਰਿਹਾ ਸੀ।

ਜਿਸ ਦਾ ਇੱਕ ਮੁੰਡਾ ਅਤੇ ਇੱਕ ਕੁੜੀ ਵੀ ਹੈ। ਮ੍ਰਿਤਕ ਜਸਪ੍ਰੀਤ ਦੀ ਪਤਨੀ ਸਿਮਰਨ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਬਾਥਰੂਮ ਤੋਂ ਬਾਹਰ ਆਇਆ ਤਾਂ ਅਚਾਨਕ ਉਸਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਿਆ। ਪਰਿਵਾਰ ਵਾਲੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਆਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਲਾਸ਼ ਨੂੰ ਲੈ ਕੇ ਹਨੂੰਮਾਨਗੜ੍ਹ ਲੈ ਗਏ।


author

Babita

Content Editor

Related News