ਲੁਧਿਆਣਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, CCTV 'ਚ ਕੈਦ ਹੋਇਆ ਭਿਆਨਕ ਮੰਜ਼ਰ (ਤਸਵੀਰਾਂ)

Tuesday, Mar 14, 2023 - 02:38 PM (IST)

ਲੁਧਿਆਣਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, CCTV 'ਚ ਕੈਦ ਹੋਇਆ ਭਿਆਨਕ ਮੰਜ਼ਰ (ਤਸਵੀਰਾਂ)

ਲੁਧਿਆਣਾ (ਵੈੱਬ ਡੈਸਕ, ਗੁਪਤਾ) : ਲੁਧਿਆਣਾ 'ਚ ਚੰਡੀਗੜ੍ਹ ਰੋਡ 'ਤੇ ਉਸ ਵੇਲੇ ਰੂਹ ਕੰਬਾਊ ਹਾਦਸਾ ਵਾਪਰਿਆ, ਜਦੋਂ ਕਰੇਨ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ 2 ਨੌਜਵਾਨ ਸਮਰਾਲਾ ਚੌਂਕ ਵੱਲੋਂ ਆ ਰਹੇ ਸਨ।

ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ : 5 ਮੁੰਡਿਆਂ ਨੇ ਨਾਬਾਲਗ ਕੁੜੀ ਨਾਲ ਵਾਰੀ-ਵਾਰੀ ਕੀਤਾ Gangrape, ਅਸ਼ਲੀਲ ਵੀਡੀਓ ਵੀ...

PunjabKesari

ਜਦੋਂ ਉਹ ਵੀਰ ਪੈਲਸ ਚੌਂਕ ਨੇੜੇ ਆਏ ਤਾਂ ਇਕ ਕਰੇਨ ਨੂੰ ਓਵਰਟੇਕ ਕਰਨ ਲੱਗੇ। ਇਸ ਦੌਰਾਨ ਅਚਾਨਕ ਸੜਕ 'ਤੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸਲਿੱਪ ਕਰ ਗਿਆ ਅਤੇ ਦੋਵੇਂ ਨੌਜਵਾਨ ਸੜਕ 'ਤੇ ਡਿੱਗ ਗਏ। ਇਸ ਦੌਰਾਨ ਪਿੱਛਿਓਂ ਆ ਰਹੀ ਕਰੇਨ ਉਨ੍ਹਾਂ ਤੋਂ ਲੰਘ ਗਈ। ਇਸ ਘਟਨਾ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

PunjabKesari

ਮ੍ਰਿਤਕ ਨੌਜਵਾਨ ਦੀ ਪਛਾਣ ਮੁੰਡੀਆਂ ਕਲਾਂ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਦੇ ਤੌਰ 'ਤੇ ਕੀਤੀ ਗਈ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੂੰ ਸੀ. ਐੱਮ. ਸੀ. ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਪੁਲਸ ਨੇ ਕਰੇਨ ਨੂੰ ਕਬਜ਼ੇ 'ਚ ਲੈ ਲਿਆ ਹੈ। ਘਟਨਾ ਤੋਂ ਬਾਅਦ ਕਰੇਨ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News