'ਮਾਂ ਰੋਟੀ ਪਕਾ ਕੇ ਰੱਖੀਂ, ਮੈਂ ਆਇਆ', ਜਵਾਨ ਪੁੱਤ ਨਾਲ ਜੋ ਭਾਣਾ ਵਾਪਰਿਆ, ਨਹੀਂ ਹੋ ਰਿਹਾ ਯਕੀਨ
Tuesday, Dec 10, 2024 - 02:36 PM (IST)
ਫਾਜ਼ਿਲਕਾ (ਸੁਨੀਲ) : 'ਮਾਂ ਰੋਟੀ ਪਕਾ ਕੇ ਰੱਖੀਂ, ਮੈਂ ਆਇਆ' ਕਹਿ ਕੇ ਜਵਾਨ ਪੁੱਤ ਅਜਿਹਾ ਘਰੋਂ ਗਿਆ ਕਿ ਮੁੜ ਨਹੀਂ ਪਰਤਿਆ। ਘਰ ਉਸ ਦੀ ਮੌਤ ਦੀ ਖ਼ਬਰ ਆਈ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਸਿੰਘ (20) ਵਜੋਂ ਹੋਈ ਹੈ। ਮ੍ਰਿਤਕ ਅਜੇ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਉਹ ਪਿੰਡ ਜਾਂਡਵਾਲਾ ਮੀਰਾ ਸਾਂਗਲਾ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਲੱਗੇਗਾ ਲੰਬਾ Powercut, ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ
ਉਨ੍ਹਾਂ ਦਾ ਪੁੱਤ ਘਰ 'ਚ ਆਪਣੀ ਮਾਂ ਨੂੰ ਕਹਿ ਕੇ ਗਿਆ ਸੀ ਕਿ ਉਹ ਰੋਟੀਆਂ ਪਕਾ ਕੇ ਰੱਖੇ, ਉਹ ਢਾਣੀ 'ਤੇ ਰਿਸ਼ਤੇਦਾਰਾਂ ਨੂੰ ਮਿਲ ਕੇ ਆ ਰਿਹਾ ਹੈ ਪਰ ਮਾਂ ਨੂੰ ਕੀ ਪਤਾ ਸੀ ਕਿ ਉਸ ਦਾ ਪੁੱਤ ਕਦੇ ਘਰ ਵਾਪਸ ਹੀ ਨਹੀਂ ਆਵੇਗਾ। ਮੱਖਣ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅਜੇ ਸਿੰਘ ਆਪਣੇ ਸਾਥੀ ਗੋਰੂ ਅਤੇ ਹੋਰ ਇਕ ਦੋਸਤ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਿਸ਼ਤੇਦਾਰਾਂ ਦੇ ਘਰੋਂ ਵਾਪਸ ਪਰਤ ਰਿਹਾ ਸੀ। ਅਚਾਨਕ ਮੋਟਰਸਾਈਕਲ ਦੇ ਅੱਗੇ ਨੀਲ ਗਾਂ ਆਉਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ 16 ਦਸੰਬਰ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਦੌਰਾਨ ਉਸ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮੌਕੇ 'ਤੇ ਪੁਲਸ ਵੀ ਪੁੱਜੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਕ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਹੋਇਆ ਹੈ ਅਤੇ ਉਨ੍ਹਾਂ ਵਲੋਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਜਲਦੀ ਤੋਂ ਜਲਦੀ ਪੋਸਟਮਾਰਟਮ ਕਰਵਾ ਕੇ ਲਾਸ਼ ਉਨ੍ਹਾਂ ਦੇ ਹਵਾਲੇ ਕਰਨ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8