ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ 26 ਸਾਲਾ ਨੌਜਵਾਨ ਨੂੰ ਦਰੜਿਆ, ਮੌਤ

Wednesday, Sep 02, 2026 - 12:31 PM (IST)

ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ 26 ਸਾਲਾ ਨੌਜਵਾਨ ਨੂੰ ਦਰੜਿਆ, ਮੌਤ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਦੇ ਗਾਂਧੀ ਗੇਟ ਨੇੜੇ ਬੀਤੀ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ 'ਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਤ ਕੁਮਾਰ ਪੁੱਤਰ ਰਾਮ ਮੂਰਤੀ ਵਾਸੀ ਗਾਂਧੀ ਗੇਟ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਜਤ ਕੁਮਾਰ ਕੁਆਰਾ ਸੀ ਅਤੇ ਆਪਣੇ ਘਰ ਦੇ ਨੇੜੇ ਇੱਕ ਦੁਕਾਨ ’ਤੇ ਕੰਮ ਕਰਦਾ ਸੀ। ਰਾਤ ਕਰੀਬ 10 ਵਜੇ ਕੰਮ ਖ਼ਤਮ ਕਰਕੇ ਉਹ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਗਾਂਧੀ ਗੇਟ ਨੇੜੇ ਮੋਹਨ ਫਰਨੀਚਰ ਦੀ ਦੁਕਾਨ ਕੋਲ ਪਹੁੰਚਿਆ ਤਾਂ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰਜਤ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਹਾਦਸੇ 'ਚ ਸ਼ਾਮਲ ਮਹਿੰਦਰਾ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਫ਼ਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਨੌਜਵਾਨ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।


author

Babita

Content Editor

Related News