ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ
Monday, May 08, 2023 - 09:24 AM (IST)

ਅੰਮ੍ਰਿਤਸਰ : ਅੰਮ੍ਰਿਤਸਰ ਦੀ ਰਾਮਨਗਰ ਕਾਲੋਨੀ 'ਚ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਗੁਰੂ ਨਾਨਕਪੁਰਾ ਦੀ ਗਲੀ ਨੰਬਰ-4 'ਚ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।
ਇਹ ਵੀ ਪੜ੍ਹੋ : ਪਰਲ ਕੰਪਨੀ 'ਚ ਪੈਸੇ ਗੁਆਉਣ ਵਾਲਿਆਂ ਲਈ ਜ਼ਰੂਰੀ ਖ਼ਬਰ, CM ਮਾਨ ਨੇ ਕੀਤਾ ਟਵੀਟ
ਗੋਲੀ ਲੱਗਣ ਕਾਰਨ ਸੌਰਵ ਸੋਢੀ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾਇਆ ਹੋਇਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ ਨੇੜੇ ਮੁੜ ਧਮਾਕਾ, ਲੋਕਾਂ 'ਚ ਦਹਿਸ਼ਤ ਦਾ ਮਾਹੌਲ (ਵੀਡੀਓ)
ਫਿਲਹਾਲ ਪੁਲਸ ਵੱਲੋਂ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ