ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਨੌਜਵਾਨ ਦੀ ਮੌਤ

Sunday, Sep 18, 2022 - 03:44 PM (IST)

ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਨੌਜਵਾਨ ਦੀ ਮੌਤ

ਬਟਾਲਾ/ਜੈਂਤੀਪੁਰ (ਜ. ਬ., ਬਲਜੀਤ) : ਕਸਬਾ ਜੈਂਤੀਪੁਰ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਸਬੰਧੀ ਏ. ਐੱਸ. ਆਈ. ਬਲਦੇਵ ਰਾਜ ਗੋਰਾ ਨੇ ਦੱਸਿਆ ਕਿ ਜਸਕਰਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਸੈਦ ਮੁਬਾਰਕ ਆਪਣੇ ਸਾਥੀ ਪਰਮਿੰਦਰਜੀਤ ਸਿੰਘ ਪੁੱਤਰ ਵਿਕਰਮਜੀਤ ਸਿੰਘ ਵਾਸੀ ਚੰਦਰ ਨਗਰ ਬਟਾਲਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ।

ਜਦੋਂ ਉਹ ਸ਼ੇਖੂਪੁਰ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਗੱਡੀ ਰੇਸ਼ਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕਾਦਰਾਂਬਾਦ ਚਲਾ ਰਿਹਾ ਸੀ। ਇਸ ਹਾਦਸੇ ਦੌਰਾਨ ਜਸਕਰਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਪਰਮਿੰਦਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਪਹੁੰਚਾਇਆ ਗਿਆ। ਏ. ਐੱਸ. ਆਈ. ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਜਿਥੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ, ਉਥੇ ਨਾਲ ਹੀ ਦੋਵੇਂ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਕਾਰ ਉਕਤ ਚਾਲਕ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਥਾਣਾ ਸਦਰ ਵਿਖੇ ਕੇਸ ਦਰਜ ਕਰ ਦਿੱਤਾ ਹੈ।


author

Babita

Content Editor

Related News