ਮੋਹਾਲੀ 'ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ, ਕਾਰ 'ਚੋਂ ਮਿਲੀ ਲਾਸ਼

Wednesday, Jun 08, 2022 - 12:10 PM (IST)

ਮੋਹਾਲੀ 'ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ, ਕਾਰ 'ਚੋਂ ਮਿਲੀ ਲਾਸ਼

ਮੋਹਾਲੀ : ਮੋਹਾਲੀ ਦੇ ਸੈਕਟਰ-67 ਵਿਖੇ ਇਕ ਨੌਜਵਾਨ ਦੀ ਕਾਰ 'ਚੋਂ ਖੂਨ ਨਾਲ ਲੱਥਪਥ ਲਾਸ਼ ਬਰਾਮਦ ਕੀਤੀ ਗਈ ਹੈ। ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ ਅਤੇ ਉਸ ਦੇ ਹੱਥ 'ਚੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਪੁਲਸ ਦੀ ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਖ਼ੁਦਕੁਸ਼ੀ ਦਾ ਲੱਗ ਰਿਹਾ ਹੈ।

ਇਹ ਵੀ ਪੜ੍ਹੋ : ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ 'ਤੇ ਚਰਚਾ ਸੰਭਵ

ਮ੍ਰਿਤਕ ਨੌਜਵਾਨ ਕਰਨਪਾਲ ਚੰਡੀਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਗੱਲ ਦੀ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਨੌਜਵਾਨ ਨੇ ਇਕ ਦਿਨ ਪਹਿਲਾਂ ਹੀ ਆਪਣਾ ਜਨਮਦਿਨ ਮਨਾਇਆ ਸੀ। ਫਿਲਹਾਲ ਇਹ ਪੁਲਸ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਾਂ ਫਿਰ ਇਹ ਮਾਮਲਾ ਕਤਲ ਦਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 27 ਜੂਨ ਨੂੰ ਪੇਸ਼ ਹੋਵੇਗਾ 'ਪੰਜਾਬ' ਦਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News