ਸੜਕ ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

Wednesday, Dec 13, 2023 - 02:20 PM (IST)

ਸੜਕ ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਲੁਧਿਆਣਾ (ਰਾਜ) : ਸੜਕ ਹਾਦਸੇ ’ਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਕੁਲਦੀਪ ਸਿੰਘ ਪਿੰਡ ਲੋਹਗੜ੍ਹ ਦਾ ਰਹਿਣ ਵਾਲਾ ਹੈ। ਲਾਸ਼ ਨੂੰ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਕੁਲਦੀਪ ਡਰਾਈਵਰ ਵਜੋਂ ਕੰਮ ਕਰਦਾ ਸੀ। 5 ਦਸੰਬਰ ਦੀ ਸ਼ਾਮ ਨੂੰ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵੱਲ ਜਾ ਰਿਹਾ ਸੀ।

ਜਦੋਂ ਉਹ ਲੋਧੀ ਕਲੱਬ ਰੋਡ ਦੇ ਅੰਡਰਬ੍ਰਿਜ ਨੇੜਿਓਂ ਲੰਘ ਰਿਹਾ ਸੀ ਤਾਂ ਸਪੀਡ ਬ੍ਰੇਕਰ ਕਾਰਨ ਉਸ ਦਾ ਮੋਟਰਸਾਈਕਲ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਉਹ ਡਿੱਗ ਗਿਆ। ਹਾਦਸੇ ’ਚ ਉਸ ਨੂੰ ਕਾਫੀ ਸੱਟਾਂ ਲੱਗੀਆਂ। ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।


author

Babita

Content Editor

Related News