ਲੁਧਿਆਣਾ ''ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Monday, Apr 15, 2024 - 01:35 PM (IST)

ਲੁਧਿਆਣਾ ''ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਅਮਨ ਨਗਰ 'ਚ ਭਿਆਨਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਅਲੀ ਰਜ਼ਾ (28) ਆਪਣੇ ਦੋਸਤ ਨਾਲ ਸਤਲੁਜ ਦਰਿਆ 'ਤੇ ਮੱਥਾ ਟੇਕ ਕੇ ਦੇਰ ਰਾਤ ਘਰ ਪਰਤ ਰਿਹਾ ਸੀ। ਜਦੋਂ ਉਹ ਅਮਨ ਨਗਰ ਨੇੜੇ ਪੁੱਜਿਆ ਤਾਂ ਅੱਗੇ ਇਨੋਵਾ ਗੱਡੀ ਦੇ ਚਾਲਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦਾ ਤੇਜ਼ ਰਫ਼ਤਾਰ ਮੋਟਰਸਾਈਕਲ ਗੱਡੀ ਨਾਲ ਜਾ ਟਕਰਾਇਆ।

ਇਸ ਹਾਦਸੇ ਦੌਰਾਨ ਅਲੀ ਰਜ਼ਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਮ੍ਰਿਤਕ ਦੀ ਪਤਨੀ ਸ਼ਕੀਲਾ ਨੇ ਦੱਸਿਆ ਕਿ ਉਸ ਦਾ ਪਤੀ ਸਿਲਾਈ ਦਾ ਕੰਮ ਕਰਦਾ ਸੀ, ਜੋ ਆਪਣੇ ਦੋਸਤ ਨਾਲ ਸਤਲੁਜ ਦਰਿਆ 'ਤੇ ਮੱਥਾ ਟੇਕਣ ਗਿਆ ਸੀ ਅਤੇ ਇਹ ਭਾਣਾ ਵਾਪਰ ਗਿਆ। ਫਿਲਹਾਲ ਪੁਲਸ ਨੇ ਇਨੋਵਾ ਚਾਲਕ ਦੀ ਪਛਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


author

Babita

Content Editor

Related News