ਸੂਏ ਕੋਲ ਭੇਤਭਰੇ ਹਾਲਤਾਂ ''ਚ ਨੌਜਵਾਨ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ

Thursday, Sep 17, 2020 - 06:08 PM (IST)

ਸੂਏ ਕੋਲ ਭੇਤਭਰੇ ਹਾਲਤਾਂ ''ਚ ਨੌਜਵਾਨ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ

ਨਾਭਾ (ਖੁਰਾਣਾ): ਨਾਭਾ ਬਲਾਕ ਦੇ ਪਿੰਡ ਲੁਬਾਣਾ ਕਰਮੂ ਵਿਖੇ ਸੂਏ ਦੇ ਬਿਲਕੁਲ ਨਜ਼ਦੀਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਉਮਰ 23 ਸਾਲਾਂ ਵਜੋਂ ਹੋਈ ਹੈ ਜੋ ਕਿ ਅਮਲੋਹ ਦਾ ਰਹਿਣ ਵਾਲਾ ਸੀ ਅਤੇ ਮ੍ਰਿਤਕ ਦਾ ਪਿਤਾ ਅਤੇ ਭਰਾ ਇੰਗਲੈਂਡ ਰਹਿੰਦੇ ਹਨ। ਘਰ 'ਚ ਹੁਣ ਪਿੱਛੇ ਇਕੱਲੀ ਮਾਂ ਹੀ ਰਹਿ ਗਈ।

ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ ਲਈ ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ

ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਤੇ ਥਾਣਾ ਸਦਰ ਦੇ ਐੱਸ.ਐੱਚ.ਓ. ਸੁਖਦੇਵ ਸਿੰਘ ਨੇ ਕਿਹਾ ਅੱਜ ਸਾਨੂੰ ਸਵੇਰੇ ਪਿੰਡ ਦੇ ਲੋਕਾਂ ਵਲੋਂ ਇਤਲਾਹ ਦਿੱਤੀ ਗਈ ਸੀ ਕਿ ਇੱਥੇ ਸੂਏ ਕੋਲ ਨੌਜਵਾਨ ਦੀ ਲਾਸ਼ ਪਈ ਹੈ ਅਤੇ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਨਾਭਾ ਦੇ ਸਿਵਲ ਹਸਪਤਾਲ ਡੈੱਡ ਹਾਊਸ ਦੇ ਵਿੱਚ ਰਖਵਾਕੇ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮੌਤ ਕਿਵੇਂ ਹੋਈ ਹੈ, ਇਹ ਤਾਂ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਅਸੀਂ ਜਾਂਚ ਕਰ ਰਹੇ ਹਾਂ, ਫ਼ਿਲਹਾਲ ਅਸੀਂ ਧਾਰਾ 174 ਦੀ ਕਾਰਵਾਈ ਕਰ ਰਹੇ ਹਾਂ।

ਇਹ ਵੀ ਪੜ੍ਹੋ: ਬਰਨਾਲਾ: ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਗਾਹਕਾਂ ਸਣੇ ਫੜ੍ਹੀਆਂ ਧੰਦਾ ਚਲਾ ਰਹੀਆਂ ਜਨਾਨੀਆਂ


author

Shyna

Content Editor

Related News