ਨਸ਼ੇ ਦੀ ਆਦਤ ਨੇ ਖੋਹੀਆਂ ਪਰਿਵਾਰ ਦੀਆਂ ਖੁਸ਼ੀਆਂ, ਨੌਜਵਾਨ ਦੀ ਮੌਤ (ਵੀਡੀਓ)

Sunday, Oct 29, 2017 - 07:35 PM (IST)

ਜਲਾਲਾਬਾਦ (ਸੁਨੀਲ ਨਾਗਪਾਲ) : ਜਲਾਲਾਬਾਦ 'ਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਸੋਨੂੰ ਬੇਦੀ ਨਾਂ ਦਾ ਵਿਅਕਤੀ ਜੋ ਕਿ ਮੈਡੀਕਲ ਦੀ ਦੁਕਾਨ ਚਲਾਉਂਦਾ ਸੀ, ਉਸ ਵੱਲੋਂ ਉਨ੍ਹਾਂ ਦੇ ਬੇਟੇ ਸਤਨਾਮ ਨੂੰ ਨਸ਼ਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਸੋਨੂੰ ਦੇ ਘਰ ਦੇ ਬਾਹਰ ਹੀ ਡਿੱਗਾ ਪਿਆ, ਜਿੱਥੇ ਉਸਦੀ ਮੌਤ ਹੋ ਗਈ। ਪਰਿਵਾਰ ਨੇ ਦੋਸ਼ ਲਗਾਇਆ ਕਿ ਸੋਨੂੰ ਨਸ਼ੇ ਵੇਚਣ ਦਾ ਕੰਮ ਕਰਦਾ ਹੈ। ਜਿਸ ਆਧਾਰ 'ਤੇ ਪੁਲਸ ਨੇ ਸੋਨੂੰ ਨੂੰ ਗ੍ਰਿਫਤਾਰ ਕਰ ਲਿਆ ਹੈ।
ਉਧਰ ਪੁਲਸ ਦਾ ਕਹਿਣਾ ਹੈ ਕਿ ਨੌਜਵਾਨ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ।


Related News