ਇਕ ਹੋਰ ਮਾਂ ਦੀ ਮਮਤਾ ਪੰਜਾਬ ''ਚ ਵਿਕਦੇ ਨਸ਼ੇ ਹੱਥੋਂ ਹਾਰੀ, ਚਿੱਟੇ ਨੇ ਤੋੜੀ ਜਵਾਨ ਪੁੱਤ ਦੇ ਸਾਹਾਂ ਦੀ ਡੋਰ (ਤਸਵੀਰਾਂ)

10/20/2021 10:19:09 AM

ਪਾਇਲ (ਵਿਪਨ) : ਪੰਜਾਬ 'ਚ ਵਿਕ ਰਹੇ ਨਸ਼ੇ ਨੇ ਪਤਾ ਨਹੀਂ ਕਿੰਨੀਆਂ ਮਾਵਾਂ ਦੀਆਂ ਕੁੱਖਾਂ, ਭੈਣਾਂ ਦੇ ਭਰਾ ਤੇ ਔਰਤਾਂ ਦੇ ਸੁਹਾਗ ਉਜਾੜ ਕੇ ਰੱਖ ਦਿੱਤੇ ਹਨ। ਇਸ ਦੇ ਬਾਵਜੂਦ ਵੀ ਸਰਕਾਰ ਦੇ ਸੂਬੇ ਅੰਦਰੋਂ ਨਸ਼ਾ ਖ਼ਤਮ ਦੇ ਦਾਅਵੇ ਬਿਲਕੁਲ ਖੋਖਲੇ ਸਾਬਿਤ ਹੋ ਰਹੇ ਹਨ। ਹੁਣ ਪਾਇਲ ਦੇ ਪਿੰਡ ਘੁਡਾਣੀ ਕਲਾਂ 'ਚ ਵੀ ਉਸ ਮਾਂ ਦੀ ਮਮਤਾ ਨਸ਼ਿਆਂ ਹੱਥੋਂ ਹਾਰ ਗਈ, ਜਿਸ ਦੇ ਪੁੱਤ ਦੀ ਸਾਹਾਂ ਦੀ ਡੋਰ ਚਿੱਟੇ ਨੇ ਤੋੜ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਿਆਜ਼ ਖਾਨ ਦੇ ਰੂਪ 'ਚ ਹੋਈ ਹੈ। ਰਿਆਜ਼ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤ ਦੀ ਮੌਤ ਚਿੱਟੇ ਦਾ ਟੀਕਾ ਲਾਉਣ ਕਾਰਨ ਹੋਈ ਹੈ।

ਇਹ ਵੀ ਪੜ੍ਹੋ : 'ਕੈਪਟਨ' ਵੱਲੋਂ ਨਵੀਂ ਪਾਰਟੀ ਦੇ ਐਲਾਨ 'ਤੇ ਵਿਰੋਧੀਆਂ ਨੇ ਕੱਸੇ ਤੰਜ, ਮੋਦੀ ਨਾਲ ਚੋਣ ਰੈਲੀ ਦੀ ਸੁਗਬੁਗਾਹਟ

PunjabKesari

ਉਨ੍ਹਾਂ ਦੱਸਿਆ ਕਿ ਪਿੰਡ ਦੇ ਕੁੱਝ ਵਿਅਕਤੀਆਂ ਨੇ ਉਨ੍ਹਾਂ ਨੂੰ ਡਰਾ ਕੇ ਮ੍ਰਿਤਕ ਨੂੰ ਦਫ਼ਨਾ ਦਿੱਤਾ ਸੀ ਪਰ ਹੁਣ 5 ਦਿਨਾਂ ਬਾਅਦ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ। ਪਰਿਵਾਰ ਵੱਲੋਂ ਦੁਹਾਈ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਨੌਜਵਾਨ ਪੁੱਤ ਤਾਂ ਨਸ਼ਿਆਂ ਨੇ ਨਿਗਲ ਲਿਆ ਪਰ ਜਿਹੜੇ ਨਸ਼ਾ ਵੇਚਦੇ ਹਨ, ਉਨ੍ਹਾਂ ਨੂੰ ਫੜ੍ਹਿਆ ਜਾਵੇ ਤਾਂ ਜੋ ਕਿਸੇ ਹੋਰ ਦਾ ਪੁੱਤ ਨਸ਼ਿਆਂ ਕਾਰਨ ਆਪਣੀ ਜਾਨ ਨਾ ਗੁਆਵੇ। ਮ੍ਰਿਤਕ ਰਿਆਜ਼ ਖਾਨ ਦੀ ਮਾਂ ਅਤੇ ਭੈਣ ਨੇ ਦੱਸਿਆ ਕਿ ਉਨ੍ਹਾਂ ਦੇ ਨੇੜਲੇ ਪਿੰਡ ਦਾ ਇਕ ਨੌਜਵਾਨ ਰਿਆਜ਼ ਨੂੰ ਬੁਲਾ ਕੇ ਲੈ ਗਿਆ ਸੀ। ਬਾਅਦ 'ਚ ਰਿਆਜ਼ ਨੂੰ ਘਰ ਦੇ ਬਾਹਰ ਸੁੱਟਿਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ DAP ਦੀ ਘਾਟ ਬਾਰੇ ਕਾਕਾ ਰਣਦੀਪ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਸਾਹਮਣੇ ਰੱਖੀ ਇਹ ਮੰਗ

PunjabKesari

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਰਿਆਜ਼ ਨੇ ਨਸ਼ੇ ਦਾ ਟੀਕਾ ਲਾਇਆ ਹੈ। ਜਦੋਂ ਤੱਕ ਪਰਿਵਾਰ ਵਾਲੇ ਰਿਆਜ਼ ਨੂੰ ਡਾਕਟਰ ਕੋਲ ਲੈ ਕੇ ਗਏ, ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪਾਇਲ ਦੇ ਪਿੰਡ ਜੱਲ੍ਹਾ ਵਿਖੇ ਸ਼ਰੇਆਮ ਨਸ਼ਾ ਵਿਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਝੂਠੇ ਦਾਅਵੇ ਕਰਦੀ ਹੈ ਕਿ ਨਸ਼ਾ ਖ਼ਤਮ ਕਰ ਦਿੱਤਾ ਗਿਆ ਹੈ ਪਰ ਕੋਈ ਨਸ਼ਾ ਖ਼ਤਮ ਨਹੀਂ ਹੋਇਆ। ਇਸ ਸਬੰਧੀ ਜਦੋਂ ਪਾਇਲ ਥਾਣਾ ਮੁਖੀ ਕਰਨੈਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਵਾਲਿਆਂ ਨੇ ਪਹਿਲਾਂ ਕੋਈ ਸੂਚਨਾ ਨਹੀਂ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ 'ਡੇਂਗੂ' ਦਾ ਕਹਿਰ, ਮਰੀਜ਼ਾਂ ਲਈ ਬਣਾਉਣਾ ਪਿਆ ਸਪੈਸ਼ਲ ਵਾਰਡ (ਤਸਵੀਰਾਂ)

PunjabKesari

ਹੁਣ ਲਿਖ਼ਤੀ ਸ਼ਿਕਾਇਤ ਆਈ ਹੈ, ਜਿਸ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਨਸ਼ਾ ਵਿਕਦਾ ਹੈ ਤਾਂ ਪੁਲਸ ਨੂੰ ਇਤਲਾਹ ਦਿੱਤੀ ਜਾਵੇ। ਥਾਣਾ ਮੁਖੀ ਨੇ ਕਿਹਾ ਕਿ ਜਦੋਂ ਪੁਲਸ ਪਿੰਡਾਂ ਅੰਦਰ ਜਾਂਦੀ ਹੈ ਤਾਂ ਕੋਈ ਮੂੰਹ ਨਹੀਂ ਖੋਲ੍ਹਦਾ। ਥਾਣਾ ਮੁਖੀ ਦਾ ਕਹਿਣਾ ਹੈ ਕਿ ਰਿਆਜ਼ ਖਾਨ ਦੀ ਮੌਤ ਕਿਨ੍ਹਾਂ ਕਾਰਨਾਂ ਕਰ ਕੇ ਹੋਈ ਹੈ, ਇਹ ਜਾਂਚ ਦਾ ਵਿਸ਼ਾ ਹੈ ਪਰ ਰਿਆਜ਼ ਖਾਨ ਦੇ ਗਰੀਬ ਪਰਿਵਾਰ ਵੱਲੋਂ ਲਾਏ ਗਏ ਇਲਜ਼ਾਮ ਬਹੁਤ ਗੰਭੀਰ ਹਨ, ਜਿਨ੍ਹਾਂ 'ਤੇ ਫੌਰੀ ਤੌਰ ‘ਤੇ ਪ੍ਰਸ਼ਾਸਨ ਨੂੰ ਗੌਰ ਕਰਨੀ ਬਣਦੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News