ਚਿੱਟੇ ਦੀ ਓਵਰਡੋਜ਼ ਨਾਲ ਜਵਾਨ ਪੁੱਤ ਦੀ ਮੌਤ, ਵਿਧਵਾ ਮਾਂ ਨੇ ਰੋਂਦਿਆਂ ਬਿਆਨ ਕੀਤਾ ਦਰਦ

Saturday, Nov 27, 2021 - 10:55 AM (IST)

ਚਿੱਟੇ ਦੀ ਓਵਰਡੋਜ਼ ਨਾਲ ਜਵਾਨ ਪੁੱਤ ਦੀ ਮੌਤ, ਵਿਧਵਾ ਮਾਂ ਨੇ ਰੋਂਦਿਆਂ ਬਿਆਨ ਕੀਤਾ ਦਰਦ

ਸਮਾਣਾ (ਦਰਦ) : ਸਮਾਣਾ ਦੀ ਦਰਦੀ ਕਾਲੋਨੀ ਵਾਸੀ ਇਕ 25 ਸਾਲਾ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਰ ਕੇ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਸਿਵਲ ਹਸਪਤਾਲ ਸਮਾਣਾ ’ਚ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਈ ਮ੍ਰਿਤਕ ਬਲਜੀਤ ਸਿੰਘ ਦੀ ਵਿਧਵਾ ਮਾਂ ਨੇ ਰੋਂਦੇ ਹੋਏ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਉਸ ਦਾ ਪੁੱਤਰ ਕੁੱਝ ਸਮਾਂ ਪਹਿਲਾਂ ਨਸ਼ੇ ਦਾ ਆਦੀ ਹੋ ਗਿਆ ਸੀ।

ਇਹ ਵੀ ਪੜ੍ਹੋ : 'ਕੈਪਟਨ' ਦੀ ਨਵੀਂ ਪਾਰਟੀ ਬਾਰੇ ਕੈਬਨਿਟ ਮੰਤਰੀ ਵੇਰਕਾ ਦਾ ਵੱਡਾ ਬਿਆਨ ਆਇਆ ਸਾਹਮਣੇ

PunjabKesari

ਇਲਾਜ ਲਈ ਉਸ ਨੂੰ ਕਰੀਬ 5 ਮਹੀਨੇ ਪਹਿਲਾਂ ਅਮਰਗੜ੍ਹ ਦੇ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਕਰਵਾਇਆ ਗਿਆ ਸੀ, ਜੋ ਕਰੀਬ 2 ਦਿਨ ਪਹਿਲਾਂ ਹੀ ਘਰ ਆਇਆ ਸੀ। ਵੀਰਵਾਰ ਨੂੰ ਉਹ ਆਪਣੇ ਇਕ ਸਾਥੀ ਅਰੁਣ ਨਾਲ ਪਟਿਆਲਾ ਦੇ ਇਕ ਧਾਰਮਿਕ ਸਥਾਨ ’ਚ ਮੱਥਾ ਟੇਕਣ ਗਿਆ ਸੀ, ਜੋ ਸ਼ਾਮ ਹੋਣ ਕਰ ਕੇ ਉਹ ਧਾਰਮਿਕ ਸਥਾਨ ’ਤੇ ਹੀ ਰੁਕ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ ਵਿਚਾਲੇ ਤਾਬੜਤੋੜ ਚੱਲੀਆਂ ਗੋਲੀਆਂ

ਜਦੋਂ ਉਹ ਰਾਤ ਸਮੇਂ ਬਾਥਰੂਮ ’ਚ ਗਿਆ ਤਾਂ ਉਹ ਉੱਥੇ ਹੀ ਡਿੱਗ ਪਿਆ, ਜਿਸ ਦਾ ਉਸ ਦੇ ਸਾਥੀ ਨੂੰ ਕਾਫੀ ਦੇਰ ਬਾਅਦ ਜਦੋਂ ਪਤਾ ਲੱਗਿਆ ਤਾਂ ਉਸ ਨੂੰ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਟੀ ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਅਨੁਸਾਰ ਧਾਰਾ 4 ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News