ਜਲੰਧਰ ਬੱਸ ਸਟੈਂਡ ਨੇੜੇ ਵਾਪਰੇ ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
Wednesday, Jul 25, 2018 - 01:28 AM (IST)
ਜਲੰਧਰ (ਸ਼ੋਰੀ)— ਜਲੰਧਰ ਬੱਸ ਸਟੈਂਡ ਫਲਾਈਓਵਰ ਨੇੜੇ ਇਕ ਮੋਟਰਸਾਈਕਲ ਸਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਗਲਤ ਦਿਸ਼ਾ ਤੋਂ ਫਲਾਈਓਵਰ 'ਤੇ ਜਾ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਨੌਜਵਾਨ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਮੌਕੇ 'ਤੇ ਪਹੁੰਚੀ ਐਂਬੁਲੈਂਸ ਨੇ ਨੌਜਵਾਨ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਨੌਜਵਾਨ ਦੀ ਪਛਾਣ ਅਮਿਤ ਚਾਵਲਾ ਪੁੱਤਰ ਦੀਪਕ ਚਾਵਲਾ ਦੇ ਰੂਪ 'ਚ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੋਇਲ ਹੁੰਡਈ 'ਚ ਕੰਮ ਕਰਦਾ ਸੀ। ਹਾਲਾਂਕਿ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ ਉਸ ਦੀ ਮੌਤ ਕਿਸੇ ਗੱਡੀ ਨਾਲ ਟੱਕਰ ਹੋਣ ਕਾਰਨ ਹੋਈ ਹੈ ਜਾਂ ਮੋਟਰਸਾਈਕਲ ਤੋਂ ਡਿੱਗ ਕੇ ਸੱਟ ਲੱਗਣ ਕਾਰਨ। ਉਥੇ ਹੀ ਡਾਕਟਰ ਰਾਜਕੁਮਾਰ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਸਿਰ 'ਚ ਡੁੰਘੀ ਸੱਟ ਲੱਗਣ ਕਾਰਨ ਹੋਈ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
