ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
Sunday, Aug 13, 2017 - 01:01 AM (IST)
ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਅੱਜ ਰਾਤ ਸ੍ਰੀ ਕੀਰਤਪੁਰ ਸਾਹਿਬ ਦੇ ਪੁਰਾਣੇ ਬੱਸ ਅੱਡੇ ਨੇੜੇ ਐੱਚ. ਪੀ. ਪੈਟਰੋਲ ਪੰਪ ਦੇ ਅੱਗੇ ਇਕ ਵਾਹਨ ਹੇਠਾਂ ਆਉਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਨੌਜਵਾਨ ਬਲਦੇਵ ਸਿੰਘ (26) ਪੁੱਤਰ ਰੌਸ਼ਨ ਲਾਲ ਵਾਸੀ ਪਿੰਡ ਬੰਗਾਣਾ (ਹਿ.ਪ੍ਰ.) ਗੋਦਰੇਜ ਮੋਹਾਲੀ ਵਿਚ ਕੰਮ ਕਰਦਾ ਸੀ। ਉਹ ਆਪਣੇ ਮੋਟਰਸਾਈਕਲ 'ਤੇ ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਿਹਾ ਸੀ ਕਿ ਐੱਚ.ਪੀ. ਪੈਟਰੋਲ ਪੰਪ ਪਿੰਡ ਭਟੋਲੀ ਦੇ ਸਾਹਮਣੇ ਉਸ ਨੂੰ ਇਕ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਪਿਆ ਤੇ ਉਸ ਦੇ ਸਿਰ ਤੋਂ ਉਕਤ ਵਾਹਨ ਦਾ ਟਾਇਰ ਲੰਘ ਗਿਆ, ਜਿਸ ਕਾਰਨ ਹੈੱਲਮੇਟ ਪਾਏ ਹੋਣ ਦੇ ਬਾਵਜੂਦ ਨੌਜਵਾਨ ਦਾ ਸਿਰ ਬੁਰੀ ਤਰ੍ਹਾਂ ਫਟ ਕੇ ਖਿੱਲਰ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਕਤ ਵਾਹਨ ਚਾਲਕ ਮੌਕੇ ਤੋਂ ਭੱਜ ਗਿਆ।
ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਏ. ਐੱਸ. ਆਈ. ਕੁਲਵਿੰਦਰ ਸਿੰਘ ਤੇ ਹੌਲਦਾਰ ਅਸ਼ਰਫ ਖਾਨ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
