ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Thursday, May 01, 2025 - 11:36 AM (IST)

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਲੋਪੋਕੇ (ਸਤਨਾਮ)- ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਦੇ ਇਕ ਵਿਅਕਤੀ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖਬਰ ਹੈ। ਇਸ ਸਬੰਧੀ ਮ੍ਰਿਤਕ ਧਲਵਿੰਦਰ ਸਿੰਘ ਦੇ ਪਿਤਾ ਮੁਖਤਾਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਧਲਵਿੰਦਰ ਸਿੰਘ ਟੈਂਟ ਦਾ ਕੰਮ ਕਰਦਾ ਸੀ। ਪਿੰਡ ਚੈਨਪੁਰ ਸਮਾਗਮ ’ਚ ਲੋਹੇ ਦੀਆਂ ਪਾਈਪਾਂ ਲਗਾ ਰਿਹਾ ਸੀ। ਜਿਸ ਦੌਰਾਨ ਲੋਹੇ ਦੀ ਪਾਇਪ ਬਿਜਲੀ ਦੀਆਂ ਤਾਰਾਂ ਨੂੰ ਲੱਗ ਗਈ। ਉਨ੍ਹਾਂ ਦੇ ਪੁੱਤਰ ਧਲਵਿੰਦਰ ਸਿੰਘ ਨੂੰ ਬਿਜਲੀ ਦਾ ਜ਼ਬਰਦਸਤ ਝਟਕਾ ਲੱਗਾ। ਉਸ ਦੇ ਹੱਥ ਤੇ ਪੈਰ ਬੁਰੀ ਤਰ੍ਹਾਂ ਸੜ ਗਏ। ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲੈ ਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪਾਕਿਸਤਾਨ ਨਾ ਮੁੜਨ ਵਾਲੇ ਲੋਕਾਂ ਲਈ ਕੇਂਦਰ ਸਰਕਾਰ ਦਾ ਸਖ਼ਤ ਫਰਮਾਨ, ਹੁਣ ਹੋਵੇਗੀ ਮਿਸਾਲੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News